ਨਵੀਂ ਦਿੱਲੀ, 5 ਮਾਰਚ- ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ।’’ ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ, ਲੁਧਿਆਣਾ ਦੇ ਲੋਕ ਸੰਜੀਵ ਅਰੋੜਾ (ਲੁਧਿਆਣਾ ਪੱਛਮੀ ਤੋਂ ਉਮੀਦਵਾਰ) ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ।
ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਇਕ ਗੈਸਟ ਹਾਊਸ ’ਚ ਸਖਤ ਸੁਰੱਖਿਆ ਵਿਚਕਾਰ ਪਹੁੰਚੇ। ਉਨ੍ਹਾਂ ਦਾ ਦੌਰਾ ਆਗਾਮੀ ਜ਼ਿਮਣੀ ਚੋਣ ਤੋਂ ਪਹਿਲਾਂ ਆਇਆ ਹੈ, ਜਿਸ ਦੌਰਾਨ ‘ਆਪ’ ਸੂਬੇ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ‘ਆਪ’ ਦੇ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਉਪ ਚੋਣ ਲੜਨਗੇ, ਇਹ ਸੀਟ ਪਿਛਲੇ ਮਹੀਨੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ।
You must be logged in to post a comment Login