ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਚੰਡੀਗੜ੍ਹ, 5 ਮਾਰਚ :  ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋ ਰਹੀਆਂ ਹਨ। ਇਸ ਲਈ ਚੌਕਸੀ ਵਰਤਦਿਆਂ ਚੰਡੀਗੜ੍ਹ ਪੁਲੀਸ ਨੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਸਫਰ ਕਰਨ ਵਾਲਿਆਂ ਨੂੰ ਕੁਝ ਰੂਟਾਂ ਤੋਂ ਬਚਣ ਲਈ ਇੱਕ ਸਲਾਹ ਜਾਰੀ ਕੀਤੀ ਹੈ।ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ, ਹਾਈਵੇਅ ਅਤੇ ਰੇਲਵੇ ਟਰੈਕ ਜਾਮ ਨਾ ਕਰਨ, ਕਿਉਂਕਿ ਇਸ ਨਾਲ ਆਮ ਜਨਤਾ ਨੂੰ ਮੁਸ਼ਕਲਾਂ ਪੇਸ਼ ਆਉਣਗੀਆਂ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਤਾਂ ਉਹ ਸੜਕਾਂ ਦੇ ਕਿਨਾਰਿਆਂ ’ਤੇ ਧਰਨਾ ਦੇਣ। ਉਨ੍ਹਾਂ ਸਮੂਹ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਵਿਖੇ ਪੱਕੇ ਮੋਰਚੇ ਵਿੱਚ ਸ਼ਾਮਲ ਹੋ ਕੇ ਜ਼ੋਰਦਾਰ ਢੰਗ ਨਾਲ ਰੋਸ ਦਰਜ ਕਰਵਾਉਣ, ਜਿੱਥੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਧਰਨੇ ਲਈ ਜਗ੍ਹਾ ਅਲਾਟ ਨਹੀਂ ਕੀਤੀ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਸ਼ਹਿਰ ਦੀਆਂ ਹੱਦਾਂ ’ਤੇ ਰੋਕਿਆ ਜਾਵੇਗਾ।

You must be logged in to post a comment Login