ਜਥੇਦਾਰਾਂ ਨੂੰ ਹਟਾਉਣਾ ਬਦਲੇ ਦੀ ਕਾਰਵਾਈ ਜਾਪਦੀ ਹੈ: ਮਾਨ

ਜਥੇਦਾਰਾਂ ਨੂੰ ਹਟਾਉਣਾ ਬਦਲੇ ਦੀ ਕਾਰਵਾਈ ਜਾਪਦੀ ਹੈ: ਮਾਨ

ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ‘ਬਦਲਾਖੋਰੀ’ ਦੀ ਕਾਰਵਾਈ ਜਾਪਦੀ ਹੈ। ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ।

ਜ਼ਿਕਰਯੋਗ ਹੈ ਕਿ ਐੱਸਜੀਪੀਸੀ ਨੇ ਸਿੱਖ ਵਿਦਵਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ। ਜਦੋਂ ਤੱਕ ਕੋਈ ਨਿਯੁਕਤੀ ਨਹੀਂ ਹੋ ਜਾਂਦੀ, ਉਹ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਇਸ ਕਦਮ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘‘ਦੇਖੋ, ਇਹ ਇੱਕ ਧਾਰਮਿਕ ਮਾਮਲਾ ਹੈ। ਜੋ ਹੋਣਾ ਚਾਹੀਦਾ ਸੀ ਉਹ ਇਹ ਸੀ ਕਿ ਰਾਜਨੀਤੀ ਧਰਮ ਤੋਂ ਸਿੱਖੇ। ਪਰ ਜੋ ਹੋ ਰਿਹਾ ਹੈ ਉਹ ਇਹ ਹੈ ਕਿ ਰਾਜਨੀਤੀ ਧਰਮ ਨੂੰ ਸਿਖਾ ਰਹੀ ਹੈ।’’

You must be logged in to post a comment Login