ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਤੀਜੇ ਗੇੜ ਦੀ ਗੱਲਬਾਤ ਵੀ ਰਹੀ ਬੇਸਿੱਟਾ

ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਤੀਜੇ ਗੇੜ ਦੀ ਗੱਲਬਾਤ ਵੀ ਰਹੀ ਬੇਸਿੱਟਾ

ਚੰਡੀਗੜ੍ਹ, 19 ਮਾਰਚ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਚੰਡੀਗੜ੍ਹ ਵਿਚ ਤੀਜੇ ਗੇੜ ਦੀ ਗੱਲਬਾਤ ਖ਼ਤਮ ਹੋ ਗਈ ਹੈ। ਅਗਲੇ ਗੇੜ ਦੀ ਮੀਟਿੰਗ 4 ਮਈ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਮੀਟਿੰਗ ਮਗਰੋਂ ਵਾਪਿਸ ਚਲੇ ਗਏ ਹਨ ਜਦੋਂਕਿ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਦੇ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ’ਤੇ ਮੁੜ ਚਰਚਾ ਸ਼ੁਰੂ ਹੋ ਗਈ ਹੈ। ਅੱਜ ਕੇਂਦਰੀ ਮੰਤਰੀਆਂ ਨਾਲ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰੱਖੇ ਮੁੱਦਿਆਂ ’ਤੇ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਉਹ ਬਾਕੀ ਸਟੇਟਾਂ ਨਾਲ ਵੀ ਇਸ ਬਾਰੇ ਚਰਚਾ ਕਰਨਗੇ। ਹਾਲਾਂਕਿ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ ਪਰ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ। ਹੁਣ ਤੱਕ ਹੋਈ ਗੱਲਬਾਤ ਤੋਂ ਜਾਪਦਾ ਹੈ ਕਿ ਦੋਵੇ ਧਿਰਾਂ ਆਪੋ ਆਪਣੇ ਸਟੈਂਡ ਤੇ ਕਾਇਮ ਹਨ। ਜਥੇਬੰਦੀਆਂ ਨੇ ਕਿਸਾਨੀ ਦੇ ਲਾਗਤ ਮੁੱਲ ’ਤੇ ਤਰਕ ਪੇਸ਼ ਕੀਤੇ। ਦੂਜੇ ਕੇਂਦਰੀ ਮੰਤਰੀ ਕਿਸਾਨਾਂ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੇ ਵੇਰਵੇ ਪੇਸ਼ ਕਰ ਰਹੇ ਹਨ।

You must be logged in to post a comment Login