ਐੱਸਕੇਐੱਮ ਵੱਲੋਂ ਡੀਸੀ ਦਫ਼ਤਰਾਂ ਅੱਗੇ ਦੇਸ਼ਵਿਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ

ਐੱਸਕੇਐੱਮ ਵੱਲੋਂ ਡੀਸੀ ਦਫ਼ਤਰਾਂ ਅੱਗੇ ਦੇਸ਼ਵਿਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ

ਚੰਡੀਗੜ੍ਹ, 20 ਮਾਰਚ- Farmers protest ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਦੇ ਕੁਝ ਘੰਟਿਆਂ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦੇਸ਼ਿਵਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਕੁਝ ਹੋਰਨਾਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕੁਝ ਕਿਸਾਨ ਆਗੂਆਂ ਨੇ ਪੂਰੇ ਪੰਜਾਬ ਵਿਚ ਚੱਕਾ ਜਾਮ ਦਾ ਐਲਾਨ ਕੀਤਾ ਹੈ। ਚੱਕਾ ਜਾਮ ਨੂੰ ਲੈ ਕੇ ਪਿੰਡ ਪੱਧਰ ’ਤੇ ਮੁਨਿਆਦੀ ਕੀਤੀ ਗਈ ਹੈ ਤੇ ਕਿਸਾਨਾਂ ਨੂੰ ਨੇੜਲੀਆਂ ਸੜਕਾਂ ਜਾਮ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਪੁਲੀਸ ਨੇ ਰੋਸ ਮੁਜ਼ਾਹਰਿਆਂ ਨੂੰ ਰੋਕਣ ਲਈ ਕਈ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਦੇ ਤਰਜਮਾਨ ਗੁਰਦੀਪ ਸਿੰਘ ਨੇ ਕਿਹਾ ਕਿ ਹਿਰਾਸਤ ਵਿਚ ਲਏ ਕਿਸਾਨਾਂ ਨੇ ਪੁਲੀਸ ਹਿਰਾਸਤ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

You must be logged in to post a comment Login