ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਮਾਰਚ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਪ੍ਰਤਾਪ ਸਿੰਘ ਬਾਜਵਾ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਜਵਾਨ, ਨੌਜਵਾਨ, ਔਰਤਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਇਸੇ ਲਈ ਸਰਕਾਰ ਵੱਲੋਂ ਉਨਾਂ ਲਈ ਕੁਝ ਨਹੀਂ ਦਿੱਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦੀ ਮਰਦਮਸ਼ੁਮਾਰੀ ਕਰਵਾਉਣ ਦਾ ਐਲਾਨ ਕੀਤਾ ਹੈ, ਇਹ ਸੈਂਸਿਜ਼ ਪੰਜਾਬ ਵਿਧਾਨ ਸਭਾ ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਸਭ ਤੋਂ ਪਹਿਲਾਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਦੇ ਡੋਪ ਟੈਸਟ ਕਰਵਾ ਕੇ ਉਸ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

You must be logged in to post a comment Login