4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ,  27 ਮਾਰਚ- ਅੰਮ੍ਰਿਤਸਰ ਜਿਲ੍ਹਾ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4.544 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ । ਇਸ ਸੰਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹਨੀ ਵਾਸੀ ਲੁਧਿਆਣਾ, ਜਸ਼ਨਦੀਪ ਸਿੰਘ ਉਰਫ ਜਸ਼ਨ ਵਾਸੀ ਪਿੰਡ ਮੋਦੇ, ਆਕਾਸ਼ਦੀਪ ਉਰਫ ਆਕਾਸ਼ ਵਾਸੀ ਪਿੰਡ ਮੋਦੇ ਅਤੇ ਦੂਜੇ ਮਾਮਲੇ ਗ੍ਰਿਫਤਾਰ ਵਿਅਕਤੀਆਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ ਗੋਪੀ, ਰਾਜਨ ਉਰਫ ਟਿੱਡੀ, ਭਗਵਾਨ ਸਿੰਘ ਅਤੇ ਰੁਪਿੰਦਰ ਸਿੰਘ ਉਰਫ ਰੂਪਾ ਵਜੋਂ ਹੋਈ ਹੈ। ਐਸਐਸਪੀ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਮਾਮਲੇ ਵਿਚ ਡੀਐਸਪੀ ਅਟਾਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਪਿੰਡ ਪੱਧਰੀ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਕਾਰ ਵਿਚ ਸਵਾਰ ਤਿੰਨ ਨੌਜਾਵਨਾਂ ਕੋਲੋਂ ਪੁਲੀਸ ਨੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਦੂਜੇ ਮਾਮਲੇ ਵਿੱਚ ਡੀਐੱਸਪੀ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਰਮਦਾਸ ਦੀ ਪੁਲੀਸ ਵੱਲੋਂ ਗੁਰਪ੍ਰੀਤ ਸਿੰਘ ਉਰਫ ਗੋਪੀ, ਰਾਜਨ ਉਰਫ ਟਿੱਡੀ, ਭਗਵਾਨ ਸਿੰਘ ਅਤੇ ਰੁਪਿੰਦਰ ਸਿੰਘ ਉਰਫ ਰੂਪਾ ਨੂੰ ਕਾਬੂ ਕੀਤਾ। ਜਿਨ੍ਹਾਂ ਕੋਲੋਂ 1.544 ਗ੍ਰਾਮ ਹੈਰੋਇਨ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਮਾਮਲਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

You must be logged in to post a comment Login