ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

ਲੰਬੀ, 1 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ ਘਾਤਕ ਮਨਸੂਬਿਆਂ ਦੇ ਦੋਸ਼ ਲਗਾਏ ਹਨ। ਸ੍ਰੀ ਬਾਦਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣ-ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਕਦਮ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਝੂਠਾ ਫਸਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨਸ਼ਿਆਂ ਦੇ ਮੁੱਦੇ ’ਤੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਵੀ ਮੰਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਕੁੱਝ ਸਮਾਂ ਪਹਿਲਾਂ ਉਨ੍ਹਾਂ (ਸੁਖਬੀਰ) ’ਤੇ ਹੋਏ ਜਾਨਲੇਵਾ ਹਮਲੇ ਦੀ ਲਗਾਤਾਰਤਾ ਵਿਚ ਹੈ। ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ’ਤੇ ਹੋਏ ਹਮਲੇ ਸਬੰਧੀ ਕੋਰਟ ਵਿਚ ਸਰਕਾਰ ਵੱਲੋਂ ਕਮਜੋਰ ਢੰਗ ਨਾਲ ਪੇਸ਼ ਹੋਣ ਦੇ ਨਤੀਜੇ ਵਜੋਂ ਮੁਲਜਮ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਘਟਨਾਕ੍ਰਮਾਂ ਨੂੰ ਦੇਖਦਿਆਂ ਕੋਈ ਸ਼ੱਕ ਨਹੀਂ ਰਿਹਾ ਕਿ ਵਿਰੋਧੀ ਸੂਬੇ ਨੂੰ ਕਿਸ ਜਗ੍ਹਾ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ।

 

You must be logged in to post a comment Login