ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਚੰਡੀਗੜ੍ਹ, 2 ਅਪਰੈਲ : ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖ਼ਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ।

You must be logged in to post a comment Login