ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਚੰਡੀਗੜ੍ਹ, 6 ਅਪਰੈਲ- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ।ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ 18 ਜਨਵਰੀ ਤੋਂ ਮੈਡੀਕਲ ਸਹੂਲਤ ਲੈਣੀ ਸ਼ੁਰੂ ਕੀਤੀ ਸੀ। ਡੱਲੇਵਾਲ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚੋਂ ਡਿਸਚਾਰਜ ਹੋਏ ਸਨ।

You must be logged in to post a comment Login