ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਮਾਨਸਾ, 8 ਅਪਰੈਲ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ ਮੁਲਜ਼ਮ ਜੀਵਨਜੋਤ ਸਿੰਘ ਚਾਹਲ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਦੱਸਿਆ ਜਾਂਦਾ ਹੈ। ਉਹ ਵਿਦੇਸ਼ ਫਰਾਰ ਹੋਣ ਚੱਕਰਾਂ ’ਚ ਦਿੱਲੀ ਦੇ ਹਵਾਈ ਅੱਡੇ ’ਤੇ ਪੁੱਜਿਆ ਸੀ। ਮਾਨਸਾ ਪੁਲੀਸ ਵੱਲੋਂ ਪਹਿਲਾਂ ਤੋਂ ਹੀ ਉਸ ਸਬੰਧੀ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਕਾਰਨ ਉਹ ਹਵਾਈ ਅੱਡੇ ਤੋਂ ਪੁਲੀਸ ਦੇ ਅੜਿੱਕੇ ਚੜ੍ਹ ਗਿਆ ਹੈ। ਹੁਣ ਮਾਨਸਾ ਪੁਲੀਸ ਦੇ ਇੱਕ ਡੀਐਸਪੀ ਦੀ ਅਗਵਾਈ ਹੇਠ ਦੋ ਇੰਸਪੈਕਟਰ ਰੈਂਕ ਦੇ ਅਧਿਕਾਰੀ ਉਸ ਨੂੰ ਦਿੱਲੀ ਤੋਂ ਮਾਨਸਾ ਲਿਆਉਣ ਲਈ ਕੌਮੀ ਰਾਜਧਾਨੀ ਵਾਸਤੇ ਰਵਾਨਾ ਹੋ ਗਏ ਹਨ। ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੀਵਾਨਜੋਤ ਨਾਂ ਐਫਆਈਆਰ ਵਿੱਚ ਦਰਜ ਹੋਣ ਪਿੱਛੋਂ ਮਾਨਸਾ ਪੁਲੀਸ ਨੇ ਪਹਿਲਾਂ ਹੀ ਜੀਵਨਜੋਤ ਸਿੰਘ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੋਇਆ ਸੀ।

You must be logged in to post a comment Login