ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਲਈ ਪਾਕਿ ਜਾਣ ਵਾਸਤੇ ਭਲਕੇ ਰਵਾਨਾ ਹੋਣਗੇ ਸਿੱਖ ਸ਼ਰਧਾਲੂ

ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਲਈ ਪਾਕਿ ਜਾਣ ਵਾਸਤੇ ਭਲਕੇ ਰਵਾਨਾ ਹੋਣਗੇ ਸਿੱਖ ਸ਼ਰਧਾਲੂ

ਅੰਮ੍ਰਿਤਸਰ, 9 ਅਪਰੈਲ- ਪਾਕਿਸਤਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਵਾਸਤੇ ਅਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ 10 ਅਪਰੈਲ ਨੂੰ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਵਾਰ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਲਗਭਗ 6700 ਸ਼ਰਧਾਲੂਆਂ ਨੂੰ ਵੀਜ਼ਾ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 1942 ਸ਼ਰਧਾਲੂ ਉਹ ਹਨ, ਜਿਨ੍ਹਾਂ ਆਪਣੀਆਂ ਅਰਜ਼ੀਆਂ ਸ਼੍ਰੋਮਣੀ ਕਮੇਟੀ ਰਾਹੀਂ ਭੇਜੀਆਂ ਸਨ। ਅਜਿਹਾ ਲੰਮੇ ਅਰਸੇ ਬਾਅਦ ਹੋਇਆ ਹੈ ਕਿ ਜਦੋਂ ਪਾਕਿਸਤਾਨੀ ਦੂਤਾਵਾਸ ਵੱਲੋਂ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਵੀਜ਼ੇ ਦਿੱਤੇ ਗਏ ਹਨ। ਪਹਿਲਾਂ ਵਿਸਾਖੀ ਮੌਕੇ ਲਗਭਗ 3000 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ ਸਨ ਜਦੋਂ ਕਿ ਇਸ ਵਾਰ ਦੁੱਗਣੇ ਤੋਂ ਵੀ ਵੱਧ ਵੀਜ਼ੇ ਦਿੱਤੇ ਗਏ ਹਨ।

You must be logged in to post a comment Login