ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ SIT ਕਾਇਮ

ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ SIT ਕਾਇਮ

ਚੰਡੀਗੜ੍ਹ, 9 ਅਪਰੈਲ : ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ। ਇਸ ਜਾਂਚ ਟੀਮ ਵਿੱਚ ਇੱਕ ਡੀਐਸਪੀ ਅਤੇ ਇੰਸਪੈਕਟਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਚਾਰ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪੀ ਜਾਵੇਗੀ। ਚੰਡੀਗੜ੍ਹ ਪੁਲੀਸ ਨੇ ਇਹ ਜਾਂਚ ਟੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਿਆਰ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰ ਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (CBI) ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ ਕਰਦਿਆਂ ਕਰਨਲ ਬਾਠ ਨਾਲ ਮਾਰਕੁੱਟ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਨੂੰ ਸੌਂਪ ਦਿੱਤੀ ਸੀ।

You must be logged in to post a comment Login