ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਣ ’ਤੇ ਕਾਂਗਰਸ ਨੇ ਉਠਾਏ ਸਵਾਲ

ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਣ ’ਤੇ ਕਾਂਗਰਸ ਨੇ ਉਠਾਏ ਸਵਾਲ

ਨਵੀਂ ਦਿੱਲੀ, 18 ਅਪਰੈਲ-ਕਾਂਗਰਸ ਨੇ ਸ਼ੁੱਕਰਵਾਰ ਨੂੰ ਅਮਰੀਕੀ ਇਮੀਗ੍ਰੇਸ਼ਨ ਵਕੀਲ ਐਸੋਸੀਏਸ਼ਨ (American Immigration Lawyers Association – AILA) ਦੇ ਇਸ ਦਾਅਵੇ ‘ਤੇ ਚਿੰਤਾ ਜ਼ਾਹਰ ਕੀਤੀ ਕਿ ਐਸੋਸੀਏਸ਼ਨ ਵੱਲੋਂ ਹੁਣ ਤੱਕ ਇਕੱਤਰ ਕੀਤੇ ਗਏ ਕੌਮਾਂਤਰੀ ਵਿਦਿਆਰਥੀਆਂ ਦੇ 327 ਵੀਜ਼ੇ ਰੱਦ ਹੋਣ ਦੇ ਮਾਮਲਿਆਂ ਵਿੱਚੋਂ ਅੱਧੇ ਭਾਵ 50 ਫ਼ੀਸਦੀ ਭਾਰਤੀ ਵਿਦਿਆਰਥੀਆਂ ਨਾਲ ਸਬੰਧਤ ਹਨ। ਵਿਰੋਧੀ ਪਾਰਟੀ ਨੇ ਸਵਾਲ ਕੀਤਾ ਹੈ ਕਿ ਕੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਇਸ ਮੁੱਦੇ ਨੂੰ ਆਪਣੇ ਅਮਰੀਕੀ ਹਮਰੁਤਬਾ ਕੋਲ ਉਠਾਉਣਗੇ। ਕਾਂਗਰਸ ਦੇ ਜਨਰਲ ਸਕੱਤਰ ਤੇ ਇੰਚਾਰਜ ਸੰਚਾਰ ਜੈਰਾਮ ਰਮੇਸ਼ ਨੇ ਵੀਰਵਾਰ ਨੂੰ ਅਮਰੀਕੀ ਇਮੀਗ੍ਰੇਸ਼ਨ ਵਕੀਲ ਐਸੋਸੀਏਸ਼ਨ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਨੂੰ ਸਾਂਝਾ ਕੀਤਾ ਹੈ ਅਤੇ ਕਿਹਾ ਕਿ ਇਹ “ਭਾਰਤ ਵਿੱਚ ਸਾਡੇ ਲਈ ਚਿੰਤਾ ਦਾ ਕਾਰਨ ਹੈ”।

You must be logged in to post a comment Login