ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲਾ ਪੰਜਾਬ ਦਾ ਇਮੀਗ੍ਰੇਸ਼ਨ ਏਜੰਟ ਦਿੱਲੀ ਹਵਾਈ ਅੱਡੇ ’ਤੇ ਗ੍ਰਿਫ਼ਤਾਰ

ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲਾ ਪੰਜਾਬ ਦਾ ਇਮੀਗ੍ਰੇਸ਼ਨ ਏਜੰਟ ਦਿੱਲੀ ਹਵਾਈ ਅੱਡੇ ’ਤੇ ਗ੍ਰਿਫ਼ਤਾਰ

ਨਵੀਂ ਦਿੱਲੀ, 18 ਅਪਰੈਲ- ਦਿੱਲੀ ਪੁਲੀਸ ਨੇ 36 ਸਾਲਾ ਪੰਜਾਬ ਦੇ ਇਕ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ ਯਾਤਰਾ ਦਸਤਾਵੇਜ਼ਾਂ ਨੂੰ ਜਾਅਲੀ ਬਣਾਉਣ ਅਤੇ ‘ਡੰਕੀ ਰੂਟ’ ਰਾਹੀਂ ਸੰਯੁਕਤ ਰਾਜ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਵਿੱਚ ਸ਼ਾਮਲ ਸੀ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਸ਼ੀ, ਜਿਸਦੀ ਪਛਾਣ ਨਰੇਸ਼ ਕੁਮਾਰ ਵਾਸੀ ਪਟਿਆਲਾ ਪਿੰਡ ਮਟੌਲੀ ਵਜੋਂ ਹੋਈ ਹੈ, ਨੂੰ ਅਮਰੀਕਾ ਤੋਂ ਇਕ ਭਾਰਤੀ ਯਾਤਰੀ ਦੇ ਦੇਸ਼ ਨਿਕਾਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਮਾਰ ਨੇ ਕਥਿਤ ਤੌਰ ’ਤੇ ਜਾਅਲੀ ਸ਼ੈਨੇਗਨ ਵੀਜ਼ਾ ਦਾ ਪ੍ਰਬੰਧ ਕਰਨ ਲਈ ਹੋਰ ਏਜੰਟਾਂ ਨਾਲ ਕੰਮ ਕੀਤਾ ਸੀ ਅਤੇ ਬਾਅਦ ਵਿਚ ਜਾਅਲਸਾਜ਼ੀ ਨੂੰ ਛੁਪਾਉਣ ਲਈ ਯਾਤਰੀ ਦੇ ਪਾਸਪੋਰਟ ਨਾਲ ਛੇੜਛਾੜ ਕੀਤੀ ਸੀ। ਇਹ ਮਾਮਲਾ 4 ਅਤੇ 5 ਅਪ੍ਰੈਲ ਦੀ ਵਿਚਕਾਰਲੀ ਰਾਤ ਨੂੰ ਉਦੋਂ ਸਾਹਮਣੇ ਆਇਆ ਜਦੋਂ ਇਕ ਡਿਪੋਰਟੀ, ਗੁਰਸਾਹਿਬ ਸਿੰਘ (39) ਅਮਰੀਕਾ ਤੋਂ ਆਈਜੀਆਈ ਹਵਾਈ ਅੱਡੇ ’ਤੇ ਪਹੁੰਚਿਆ। ਉਸਦੇ ਯਾਤਰਾ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਦੇ ਪਾਸਪੋਰਟ ਦੇ ਇੱਕ ਪੰਨੇ ‘ਤੇ ਗੂੰਦ ਦੇ ਨਿਸ਼ਾਨ ਦੇਖੇ, ਜੋ ਛੇੜਛਾੜ ਦੇ ਸੰਕੇਤ ਦਿੰਦੇ ਸਨ।

You must be logged in to post a comment Login