ਜਲੰਧਰ, 19 ਅਪਰੈਲ : ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ ਹਨ। ਪਹਿਲਾਂ ਫਿਲਮ ਵਿੱਚੋਂ ਵਿਵਾਦਪੂਰਨ ਦ੍ਰਿਸ਼ ਹਟਾ ਦਿੱਤੇ ਗਏ ਅਤੇ ਹੁਣ ਫਿਲਮ ਨਿਰਮਾਤਾਵਾਂ ਨੇ ਸੋਸ਼ਲ ਮੀਡੀਆ ’ਤੇ ਇਸ ਦ੍ਰਿਸ਼ ਲਈ ਮੁਆਫੀ ਮੰਗੀ ਹੈ।
ਫਿਲਮ ਨਿਰਮਾਤਾਵਾਂ ਨੇ ਲਿਖਿਆ ਹੈ ਕਿ ਫਿਲਮ ਦੇ ਦ੍ਰਿਸ਼ ਨੂੰ ਲੈ ਕੇ ਵਿਰੋਧ ਹੋਇਆ ਸੀ, ਜਿਸਨੂੰ ਤੁਰੰਤ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਹ ਉਨ੍ਹਾਂ ਸਾਰਿਆਂ ਤੋਂ ਮੁਆਫ਼ੀ ਮੰਗਦੇ ਹਾਂ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਦੌਰਾਨ, ਜਲੰਧਰ ਵਿੱਚ ਐਫਆਈਆਰ ਦਰਜ ਕਰਵਾਉਣ ਵਾਲੇ ਈਸਾਈ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਫਿਲਮ ਦੇਖਣਗੇ ਅਤੇ ਫਿਰ ਫੈਸਲਾ ਲੈਣਗੇ। ‘ਜਾਟ’ ਫਿਲਮ 10 ਅਪਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਤੋਂ ਬਾਅਦ, ਈਸਾਈ ਭਾਈਚਾਰੇ ਨੇ ਵਿਵਾਦਪੂਰਨ ਦ੍ਰਿਸ਼ ਦਾ ਵਿਰੋਧ ਕੀਤਾ ਸੀ। ਈਸਾਈ ਭਾਈਚਾਰੇ ਦੇ ਆਗੂ ਵਿਕਾਸ ਗੋਲਡੀ ਨੇ 15 ਅਪਰੈਲ ਨੂੰ ਜਲੰਧਰ ਕਮਿਸ਼ਨਰੇਟ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਸੀ ਕਿ ‘ਜਾਟ’ ਫਿਲਮ ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਵਿੱਚ, ਰਣਦੀਪ ਹੁੱਡਾ ਨੇ ਯਿਸੂ ਮਸੀਹ ਅਤੇ ਈਸਾਈ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਅਪਮਾਨ ਕੀਤਾ ਹੈ।
You must be logged in to post a comment Login