ਨਵੀਂ ਦਿੱਲੀ, 21 ਅਪਰੈਲ : ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ (Beant Singh murder case) ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਉਸ ਪਟੀਸ਼ਨ ਉਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿਚ ਹਵਾਰਾ ਨੇ ਖ਼ੁਦ ਨੂੰ ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਸਿਖਰਲੀ ਅਦਾਲਤ ਤੋਂ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ (Solicitor General Tushar Mehta, representing the Chandigarh Administration) ਵੱਲੋਂ ਹਵਾਰਾ ਦੀ ਪਟੀਸ਼ਨ ‘ਤੇ ਜਵਾਬ ਦੇਣ ਲਈ ਸਮਾਂ ਮੰਗਣ ਤੋਂ ਬਾਅਦ ਜਸਟਿਸ ਬੀਆਰ ਗਵਈ (Justice BR Gavai) ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਅੱਗੇ ਪਾ ਦਿੱਤੀ। ਪੰਜਾਬ ਸਰਕਾਰ ਨੇ 4 ਫਰਵਰੀ ਨੂੰ ਹਵਾਰਾ ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਪੰਜਾਬ ਵਿੱਚ ਤਬਦੀਲ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ ‘ਤੇ ਚੰਡੀਗੜ੍ਹ ਵਿੱਚ ਮੁਕੱਦਮਾ ਚੱਲ ਰਿਹਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ, “ਪੰਜਾਬ ਵਿੱਚ ਉਸਦਾ ਕੋਈ ਦਾਅਵਾ ਨਹੀਂ ਹੈ। ਜੇ ਉਸਨੂੰ ਤਬਦੀਲ ਕਰਨਾ ਹੀ ਹੈ, ਤਾਂ ਇਹ ਚੰਡੀਗੜ੍ਹ ਯੂਟੀ ਵਿੱਚ ਤਬਦੀਲ ਕੀਤਾ ਜਾਵੇ।” ਉਨ੍ਹਾਂ ਬੈਂਚ ਨੂੰ ਦੱਸਿਆ ਸੀ ਹਵਾਰਾ ਵੱਲੋਂ ਦਾਇਰ ਕੀਤੀ ਗਈ ਇੱਕ ਅਜਿਹੀ ਹੀ ਪਟੀਸ਼ਨ ਨੂੰ 2018 ਵਿੱਚ ਦਿੱਲੀ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login