ਭਵਿੱਖ ’ਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਬਾਰੇ ਬੇਯਕੀਨੀ ਬਣੀ

ਭਵਿੱਖ ’ਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਬਾਰੇ ਬੇਯਕੀਨੀ ਬਣੀ

ਅੰਮ੍ਰਿਤਸਰ, 28 ਅਪਰੈਲ : ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕੀਤੇ ਜਾਣ ਦੇ ਕੀਤੇ ਗਏ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਤੇ ਅਗਲੇ ਮਹੀਨੇ ਵਿੱਚ ਜਾਣ ਵਾਲੇ ਜੱਥਿਆਂ ਬਾਰੇ ਵੀ ਬੇਯਕੀਨੀ ਵਾਲੀ ਸਥਿਤੀ ਬਣ ਗਈ ਹੈ। ਅਗਲੇ ਮਹੀਨੇ ਮਈ ਅਤੇ ਜੂਨ ਵਿੱਚ ਕ੍ਰਮਵਾਰ  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਵਾਸਤੇ ਜਾਂਦੇ ਹਨ। ਹਾਲ ਹੀ ਵਿੱਚ ਲਗਭਗ 5800 ਸਿੱਖ ਯਾਤਰੀਆਂ ਦਾ ਇੱਕ ਜੱਥਾ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਕਰਕੇ 19 ਅਪਰੈਲ ਨੂੰ ਹੀ ਵਾਪਸ ਪਰਤਿਆ ਹੈ। ਅਗਲੇ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਤੇ ਜਾਣ ਵਾਲੇ ਇਨਾਂ ਜੱਥਿਆਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਣ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਜਾਂ ਪਾਕਿਸਤਾਨੀ ਅਧਿਕਾਰੀਆਂ ਕੋਲੋਂ ਕੋਈ ਅਧਿਕਾਰਤ ਸੂਚਨਾ ਪ੍ਰਾਪਤ ਨਹੀਂ ਹੋਈ ਹੈ।

You must be logged in to post a comment Login