ਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਮਾਸਕੋ, 5 ਮਈ : ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾਂ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ ਪਾਣੀ ਦੇ ਵਹਾਅ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ‘ਪੂਰੀ ਤਾਕਤ’ ਨਾਲ ਜਵਾਬ ਦੇਵੇਗਾ, ਜਿਸ ਵਿੱਚ ਪਰਮਾਣੂ ਹਮਲਾ ਵੀ ਸ਼ਾਮਲ ਹੈ। ਰੂਸ ਵਿਚ ਪਾਕਿਸਤਾਨੀ ਰਾਜਦੂਤ ਮੁਹੰਮਦ ਖਾਲਿਦ ਜਮਾਲੀ (Muhammad Khalid Jamali) ਨੇ ਐਤਵਾਰ ਨੂੰ ਰੂਸ ਦੀ ਸਰਕਾਰੀ ਖ਼ਬਰ ਏਜੰਸੀ TASS ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਇਹ ਟਿੱਪਣੀਆਂ ਕੀਤੀਆਂ ਹਨ।

You must be logged in to post a comment Login