ਭਾਰਤ-ਕੈਨੇਡਾ ਦੇ ਰਿਸ਼ਤੇ ਸੁਧਰਨ ਦੀ ਆਸ ਬੱਝੀ

ਭਾਰਤ-ਕੈਨੇਡਾ ਦੇ ਰਿਸ਼ਤੇ ਸੁਧਰਨ ਦੀ ਆਸ ਬੱਝੀ

ਵਿਨੀਪੈੱਗ, 26 ਮਈ : ਮਾਰਕ ਕਾਰਨੀ ਦੇ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਦੇ ਹੀ ਭਾਰਤ ਅਤੇ ਕੈਨੇਡਾ ਵਿਚ ਰਿਸ਼ਤੇ ਸੁਧਰਨ ਦੀ ਆਸ ਬੱਝੀ ਹੈ। ਹਾਲ ਹੀ ਵਿਚ ਅਨੀਤਾ ਅਨੰਦ, ਜੋ ਕਾਰਨੀ ਪ੍ਰਸ਼ਾਸਨ ਵਿੱਚ ਕੈਨੇਡਾ ਦਾ ਵਿਦੇਸ਼ ਮੰਤਰੀ ਹਨ, ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰੇ ਲਈ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਪੋਸਟ ਸਾਂਝੀ ਕਰਦਿਆਂ ਕਿਹਾ, ‘‘ਕਿ ਉਹ ਇਕੱਠੇ ਕੰਮ ਕਰਨਾ ਜਾਰੀ ਰੱਖਣ ਲਈ ਉਤਸੁਕ ਹਨ।’’ਉਨ੍ਹਾਂ ਪੋਸਟ ਵਿਚ ਕੈਨੇਡਾ-ਭਾਰਤ ਸਬੰਧਾਂ ਨੂੰ ਮਜ਼ਬੂਤ ​​ਕਰਨ, ਆਰਥਿਕ ਸਹਿਯੋਗ ਨੂੰ ਡੂੰਘਾ ਕਰਨ ਅਤੇ ਸਾਂਝੀਆਂ ਤਰਜੀਹਾਂ ਨੂੰ ਅੱਗੇ ਵਧਾਉਣ ਬਾਰੇ ਵਿਸ਼ੇਸ਼ ਚਰਚਾ ਲਈ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਧੰਨਵਾਦ ਕੀਤੇ। ਅਨੰਦ ਨੇ ਇਸ ਦੌਰਾਨ ਭਵਿੱਖ ਵਿਚ ਮਿਲ ਕੇ ਕੰਮ ਕਰਨ ਦੀ ਉਮੀਦ ਪਰਗਟ ਕੀਤੀ।

You must be logged in to post a comment Login