ਬੱਸ ਤੇ ਮੋਟਰ ਸਾਈਕਲ ਦੀ ਆਹਮੋ ਸਾਹਮਣੀ ਟੱਕਰ: 3 ਨੌਜਵਾਨਾਂ ਦੀ ਮੌਤ

ਬੱਸ ਤੇ ਮੋਟਰ ਸਾਈਕਲ ਦੀ ਆਹਮੋ ਸਾਹਮਣੀ ਟੱਕਰ: 3 ਨੌਜਵਾਨਾਂ ਦੀ ਮੌਤ

ਕੋਟਕਪੂਰਾ, 1 ਜੂਨ : ਇਥੇ ਕੋਟਕਪੂਰਾ ਮੋਗਾ ਸੜਕ `ਤੇ ਪੰਜਗਰਾਈ ਨਜ਼ਦੀਕ ਬੱਸ ਅਤੇ ਮੋਟਰ ਸਾਈਕਲ ਦੀ ਆਹਮੋ ਸਾਹਮਣੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ। ਪੁਲੀਸ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਬਾਘਾਪੁਰਾਣਾ ਨਾਲ ਸਬੰਧਤ ਇਹ ਤਿੰਨੇ ਨੌਜਵਾਨ ਮੋਟਰ ਸਾਈਕਲ ’ਤੇ ਬਾਘਾਪੁਰਾਣਾ ਤੋਂ ਕੋਟਕਪੂਰਾ ਆ ਰਹੇ ਸਨ ਜਦੋਂਕਿ ਪੀਆਰਟੀਸੀ ਦੀ ਬੱਸ ਜੈਤੋ ਤੋਂ ਚੰਡੀਗੜ੍ਹ ਜਾ ਰਹੀ ਸੀ। ਪੰਜਗਰਾਈ ਨਜ਼ਦੀਕ ਦੋਵਾਂ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਅਤੇ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦੋਂ ਕਿ ਇੱਕ ਦੀ ਹਸਪਤਾਲ ਲਿਆਉਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਏਐੱਸਆਈ ਨਵਦੀਪ ਸਿੰਘ ਚੌਕੀ ਇੰਚਾਰਜ ਪੰਜਗਰਾਈ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲਾਸ਼ਾਂ ਪੋਸਟ ਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਭੇਜ ਦਿੱਤੀਆਂ ਹਨ।

You must be logged in to post a comment Login