ਹਿਸਾਰ, 11 ਜੂਨ : ਸਥਾਨਕ ਅਦਾਲਤ ਨੇ ਪਿਛਲੇ ਮਹੀਨੇ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ (ਅੱਵਲ ਦਰਜਾ) ਸੁਨੀਲ ਕੁਮਾਰ ਨੇ ਉਸ ਦੇ ਵਕੀਲ ਕੁਮਾਰ ਮੁਕੇਸ਼ ਰਾਹੀਂ ਕੀਤੀ। ਇਸ ਦੌਰਾਨ ਪੁਲੀਸ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਵਕੀਲ ਮੁਕੇਸ਼ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। 9 ਜੂਨ ਨੂੰ ਅਦਾਲਤ ਨੇ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਅਤੇ ਉਸ ਦੇ ਕੇਸ ਦੀ ਸੁਣਵਾਈ 23 ਜੂਨ ਨੂੰ ਤੈਅ ਕੀਤੀ ਹੈ।
33 ਸਾਲਾ ਯੂਟਿਊਬਰ ਵੀਡੀਓ-ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਹਿਸਾਰ ਪੁਲਿਸ ਨੇ 16 ਮਈ ਨੂੰ ਮਲਹੋਤਰਾ ਨੂੰ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਸੀ।
You must be logged in to post a comment Login