ਹਾਦਸਾਗ੍ਰਸਤ ਜਹਾਜ਼ ਦੇ ਬਲੈਕ ਬਾਕਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ

ਹਾਦਸਾਗ੍ਰਸਤ ਜਹਾਜ਼ ਦੇ ਬਲੈਕ ਬਾਕਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ

ਅਹਿਮਦਾਬਾਦ, 13 ਜੂਨ : ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ AI 171 ਦੇ ‘ਬਲੈਕ ਬਾਕਸ’ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਹੀ ਤਬਾਹੀ ਦੇ ਕਾਰਨਾਂ ਬਾਰੇ ਮਹੱਤਵਪੂਰਨ ਸੁਰਾਗ ਮਿਲ ਸਕਦੇ ਹਨ। ਅਹਿਮਦਾਬਾਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਹਰ ਉਪਕਰਨਾਂ ਜਿਵੇਂ ਕਿ ਮੈਟਲ ਕਟਰਾਂ ਸਮੇਤ ਇੱਕ ਟੀਮ ਨੂੰ ਹਾਦਸੇ ਵਾਲੀ ਥਾਂ ’ਤੇ ਮਲਬੇ ਵਿੱਚ ‘ਬਲੈਕ ਬਾਕਸ’ ਦੀ ਭਾਲ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਜ਼ੋਨ 4) ਕਨਨ ਦੇਸਾਈ ਨੇ ਕਿਹਾ ਕਿ ‘ਬਲੈਕ ਬਾਕਸ’ ਲੱਭਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਹਾਜ਼ ਦਾ ਕੋਈ ਡਿਜੀਟਲ ਵੀਡੀਓ ਰਿਕਾਰਡਰ ਨਹੀਂ ਮਿਲਿਆ ਹੈ।

You must be logged in to post a comment Login