‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ

‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ

ਅੰਮ੍ਰਿਤਸਰ, 29 ਜੂਨ : ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਲਈ ਪਾਰਟੀ ਵਿੱਚੋਂ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਕੁੰਵਰ ਵਿਜੈ ਪ੍ਰਤਾਪ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕੀਤੀ ਗਈ ਵਿਜੀਲੈਂਸ ਕਾਰਵਾਈ ਦਾ ਵਿਰੋਧ ਕੀਤਾ ਸੀ। ਆਮ ਆਦਮੀ ਪਾਰਟੀ ਨੈ ਕਿਹਾ ਕਿ ਨਸ਼ਿਆਂ ਖਿਲਾਫ ਐਕਸ਼ਨ ਪਾਰਟੀ ਦੀ ਵਿਚਾਰਧਾਰਾ ਹੈ ਤੇ ਇਸ ਵਿਰੁੱਧ ਜਾਣ ਵਾਲੇ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਪਾਰਟੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਮੁਅੱਤਲ ਕੀਤਾ ਗਿਆ ਹੈ। ਪਾਰਟੀ ਵੱਲੋਂ ਕੀਤੇ ਗਏ ਇਸ ਫੈਸਲੇ ਦੇ ਸਬੰਧ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਭਗਤ ਕਬੀਰ ਜੀ ਦੇ ਦੋਹੇ ਦੀਆਂ ਸਤਰਾਂ ਲਿਖੀਆਂ ਹਨ ਜਿਸ ਵਿੱਚ ਉਨ੍ਹਾਂ ਆਖਿਆ ਕਿ ‘ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ’। ਉਨ੍ਹਾਂ ਨੇ ਕਬੀਰ ਜੀ ਦੇ ਇਨ੍ਹਾਂ ਸ਼ਬਦਾਂ ਨਾਲ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੁੰਵਰ ਵਿਜੈ ਪ੍ਰਤਾਪ ਦੀ ਇਸ ਪ੍ਰਤੀਕਿਰਿਆ ਦੇ ਜਵਾਬ ਵਿੱਚ ਸਮਰਥਕਾਂ ਨੇ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਤਨਦੇਹੀ ਨਾਲ ਇਸੇ ਮਾਰਗ ’ਤੇ ਨਿਡਰ ਹੋ ਕੇ ਚੱਲਣ ਦੀ ਪ੍ਰੇਰਨਾ ਕੀਤੀ ਹੈ।

You must be logged in to post a comment Login