ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਹੋਣ ਦੇ ਆਸਾਰ

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਹੋਣ ਦੇ ਆਸਾਰ

ਨਵੀਂ ਦਿੱਲੀ, 4 ਜੁਲਾਈ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਤਾਂ ਵੀ ਹਾਲੇ ਚਰਚਾ ਜਾਰੀ ਰਹੇਗੀ ਕਿਉਂਕਿ ਖੇਤੀਬਾੜੀ ਅਤੇ ਆਟੋ ਸੈਕਟਰਾਂ ਵਿੱਚ ਕੁਝ ਮੁੱਦਿਆਂ ਨੂੰ ਅਜੇ ਵੀ ਹੱਲ ਕਰਨ ਦੀ ਲੋੜ ਹੈ।ਭਾਰਤੀ ਟੀਮ ਦੀ ਅਗਵਾਈ ਮੁੱਖ ਵਾਰਤਾਕਾਰ ਰਾਜੇਸ਼ ਅਗਰਵਾਲ ਕਰ ਰਹੇ ਹਨ। ਉਹ ਵਣਜ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਹਨ। ਅਧਿਕਾਰੀ ਨੇ ਕਿਹਾ ਕਿ ਗੱਲਬਾਤ ਆਖਰੀ ਪੜਾਅ ਵਿੱਚ ਹੈ ਅਤੇ ਇਸ ਦੇ ਸਿੱਟੇ ਦਾ ਐਲਾਨ 9 ਜੁਲਾਈ ਤੋਂ ਪਹਿਲਾਂ ਹੋਣ ਦੀ ਉਮੀਦ ਹੈ, ਜੋ ਕਿ ਭਾਰਤ ਸਮੇਤ ਦਰਜਨਾਂ ਦੇਸ਼ਾਂ ‘ਤੇ ਲਗਾਏ ਗਏ ਟਰੰਪ ਟੈਰਿਫ ਦੀ 90 ਦਿਨਾਂ ਦੀ ਮੁਅੱਤਲੀ ਦੀ ਮਿਆਦ ਦੇ ਅੰਤ ਨੂੰ ਵੀ ਦਰਸਾਉਂਦਾ ਹੈ।ਅਧਿਕਾਰੀ ਨੇ ਕਿਹਾ ਕਿ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਾਪਸ ਆ ਗਈ ਹੈ। ਗੱਲਬਾਤ ਜਾਰੀ ਰਹੇਗੀ। ਖੇਤੀਬਾੜੀ ਅਤੇ ਆਟੋ ਸੈਕਟਰਾਂ ਵਿੱਚ ਕੁਝ ਮੁੱਦੇ ਹੱਲ ਕਰਨ ਦੀ ਲੋੜ ਹੈ। ਭਾਰਤ ਨੇ ਆਟੋ ਸੈਕਟਰਾਂ ਵਿੱਚ 25 ਫ਼ੀਸਦੀ ਡਿਊਟੀ ਤੋਂ ਵੱਧ ਦਾ ਮੁੱਦਾ ਉਠਾਇਆ ਹੈ। ਇਸਨੇ ਇਹ ਮਾਮਲਾ ਵਿਸ਼ਵ ਵਪਾਰ ਸੰਗਠਨ (WTO) ਦੀ ਸੁਰੱਖਿਆ ਕਮੇਟੀ ਵਿੱਚ ਵੀ ਚੁੱਕਿਆ ਹੈ।

You must be logged in to post a comment Login