ਹਿਮਾਚਲ : ਮੌਨਸੂਨ ਦੌਰਾਨ 495.82 ਕਰੋੜ ਦਾ ਨੁਕਸਾਨ, 69 ਮੌਤਾਂ

ਹਿਮਾਚਲ : ਮੌਨਸੂਨ ਦੌਰਾਨ 495.82 ਕਰੋੜ ਦਾ ਨੁਕਸਾਨ, 69 ਮੌਤਾਂ

ਸ਼ਿਮਲਾ, 4 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਜ ਐਮਰਜੈਂਸੀ ਅਪਰੇਸ਼ਨ ਸੈਂਟਰ (ਐੱਸ.ਈ.ਓ.ਸੀ.) ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸਥਿਤੀ ਰਿਪੋਰਟ ਅਨੁਸਾਰ ਇਸ ਸਮੇਂ ਦੌਰਾਨ ਸੜਕ ਹਾਦਸਿਆਂ ਵਿੱਚ 26 ਮੌਤਾਂ ਅਤੇ ਮੌਨਸੂਨ ਦੇ ਕਹਿਰ ਕਾਰਨ ਹੁਣ ਤੱਕ ਕੁੱਲ 43 ਮੌਤਾਂ ਸ਼ਾਮਲ ਹਨ। ਇਸ ਦੌਰਾਨ 55 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ 198 ਗਊਸ਼ਾਲਾਵਾਂ, ਕਈ ਜਨਤਕ ਸਹੂਲਤਾਂ ਜਿਵੇਂ ਕਿ ਸੜਕਾਂ, ਪਾਣੀ ਸਬੰਧਤ ਸਹੂਲਤਾਂ, ਬਿਜਲੀ ਦਾ ਬੁਨਿਆਦੀ ਢਾਂਚਾ, ਵਿਦਿਅਕ ਸੰਸਥਾਵਾਂ ਅਤੇ ਸਿਹਤ ਸੰਭਾਲ ਆਦਿ ਥਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਿਰਫ ਜਨਤਕ ਬੁਨਿਆਦੀ ਢਾਂਚੇ ਨੂੰ 287.80 ਕਰੋੜ ਦਾ ਨੁਕਸਾਨ ਹੋਇਆ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦਾ ਸਭ ਤੋਂ ਵੱਧ ਹਿੱਸਾ ਹੈ। ਜਲ ਸ਼ਕਤੀ ਵਿਭਾਗ (ਜੇ.ਐੱਸ.ਵੀ.), ਬਿਜਲੀ, ਸਿਹਤ, ਸਿੱਖਿਆ, ਮੱਛੀ ਪਾਲਣ, ਪੇਂਡੂ ਵਿਕਾਸ, ਸ਼ਹਿਰੀ ਵਿਕਾਸ ਅਤੇ ਪਸ਼ੂ ਪਾਲਣ ਵਿਭਾਗ ਦੇ ਅਸਾਸਿਆਂ ਦਾ ਨੁਕਸਾਨ ਵੀ ਹੋਇਆ ਹੈ।

You must be logged in to post a comment Login