ਪਿਤਾ ਵੱਲੋਂ ਗੋਲੀਆਂ ਮਾਰ ਕੇ ਟੈਨਿਸ ਖਿਡਾਰਨ ਦੀ ਹੱਤਿਆ

ਪਿਤਾ ਵੱਲੋਂ ਗੋਲੀਆਂ ਮਾਰ ਕੇ ਟੈਨਿਸ ਖਿਡਾਰਨ ਦੀ ਹੱਤਿਆ

ਗੁਰੂਗ੍ਰਾਮ, 10 ਜੁਲਾਈ : ਪੁਲੀਸ ਨੇ ਕਿਹਾ ਕਿ ਹਰਿਆਣਾ ਦੀ ਇਕ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਕਥਿਤ ਤੌਰ ‘ਤੇ ਉਸਦੇ ਪਿਤਾ ਨੇ ਵੀਰਵਾਰ ਨੂੰ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਸੁਸ਼ਾਂਤ ਲੋਕ ਸਥਿਤ ਘਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਇਸ ਗੱਲ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਆਪਣੀ ਧੀ ਦੀ ਜਾਨ ਕਿਉਂ ਲਈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਪਿਤਾ ਨੇ ਕਥਿਤ ਤੌਰ ‘ਤੇ ਆਪਣੀ ਧੀ ‘ਤੇ ਪੰਜ ਤੋਂ ਵੱਧ ਗੋਲੀਆਂ ਚਲਾਈਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਦੀ ਇੱਕ ਟੀਮ ਨੇ ਘਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਤੇ ਮੁਲਜ਼ਮ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ। ਸੈਕਟਰ 56 ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਕਿਹਾ, ‘‘ਅਸੀਂ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੇ ਹਾਂ। ਜਾਂਚ ਚੱਲ ਰਹੀ ਹੈ ਅਤੇ ਤਸਵੀਰ ਜਲਦੀ ਹੀ ਸਪੱਸ਼ਟ ਹੋ ਜਾਵੇਗੀ।”

You must be logged in to post a comment Login