ਨਾਗਰਿਕਾਂ ਨੂੰ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਆਪਣੀ ਜ਼ਿੰਮੇਵਾਰੀ ਸਮਝਣੀ ਜ਼ਰੂਰੀ: ਸੁਪਰੀਮ ਕੋਰਟ

ਨਾਗਰਿਕਾਂ ਨੂੰ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਆਪਣੀ ਜ਼ਿੰਮੇਵਾਰੀ ਸਮਝਣੀ ਜ਼ਰੂਰੀ: ਸੁਪਰੀਮ ਕੋਰਟ

ਨਵੀਂ ਦਿੱਲੀ, 14 ਜੁਲਾਈ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਾਂ ਨੂੰ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੁੱਲ ਨੂੰ ਜਾਣਨਾ ਚਾਹੀਦਾ ਹੈ ਅਤੇ ਸਵੈ-ਜ਼ਾਬਤੇ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ ਨੂੰ ਨਿਯਮਤ ਕਰਨ ਲਈ ਦਿਸ਼ਾ-ਨਿਰਦੇਸ਼ਾਂ ‘ਤੇ ਵਿਚਾਰ ਕੀਤਾ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ (Justices B V Nagarathna and K V Viswanathan) ਦਾ ਬੈਂਚ ਇੱਕ ਹਿੰਦੂ ਦੇਵਤਾ ਵਿਰੁੱਧ ਐਕਸ X ‘ਤੇ ਇਤਰਾਜ਼ਯੋਗ ਪੋਸਟਾਂ ਪਾਉਣ ਕਾਰਨ ਕੇਸਾਂ ਦਾ ਸਾਹਮਣਾ ਕਰ ਰਹੇ ਵਜ਼ਾਹਤ ਖਾਨ ਨਾਮੀ ਵਿਅਕਤੀ ਦੀ ਇੱਕ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਉਸ ਖ਼ਿਲਾਫ਼ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਐਫਆਈਆਰਜ਼ ਵਿੱਚ ਦਰਜ ਕੀਤੀਆਂ ਗਈਆਂ ਹਨ।

You must be logged in to post a comment Login