ਲੈਂਡ ਪੂਲਿੰਗ ਨੀਤੀ ਦਾ ਹਾਈ ਕੋਰਟ ਨੇ ਲਿਆ ਸਖ਼ਤ ਨੋਟਿਸ

ਲੈਂਡ ਪੂਲਿੰਗ ਨੀਤੀ ਦਾ ਹਾਈ ਕੋਰਟ ਨੇ ਲਿਆ ਸਖ਼ਤ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਹਾਈ ਕੋਰਟ ’ਚ ਲੋਕ ਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਅੱਜ ਪਟੀਸ਼ਨ ’ਤੇ ਮੁਢਲੀ ਸੁਣਵਾਈ ਮਗਰੋਂ ਮਾਮਲਾ ਭਲਕ ਤੱਕ ਟਾਲ ਦਿੱਤਾ ਹੈ। ਹੁਣ ਭਲਕੇ ਵੀਰਵਾਰ ਨੂੰ ਮੁੜ ਇਸ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਗ਼ੌਰਤਲਬ ਹੈ ਕਿ ਸਮੁੱਚੇ ਪੰਜਾਬ ਦੀ ਨਜ਼ਰ ਇਸ ਪਟੀਸ਼ਨ ’ਤੇ ਲੱਗੀ ਹੋਈ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ। ਅੱਜ ਪੰਜਾਬ ਸਰਕਾਰ ਦੀ ਤਰਫ਼ੋਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੇਸ਼ ਹੋਏ। ਵੇਰਵਿਆਂ ਅਨੁਸਾਰ ਹਾਈ ਕੋਰਟ ਨੇ ਪਟੀਸ਼ਨ ’ਤੇ ਬਹਿਸ ਦੌਰਾਨ ਇਸ ਗੱਲ ਦਾ ਨੋਟਿਸ ਲਿਆ ਕਿ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ‘ਸੋਸ਼ਲ ਇੰਪੈਕਟ ਅਸੈਸਮੈਂਟ’ (ਸਮਾਜਿਕ ਪ੍ਰਭਾਵ ਮੁਲੰਕਣ) ਨਹੀਂ ਕਰਾਈ ਗਈ।

You must be logged in to post a comment Login