ਟਰੰਪ ਵੱਲੋਂ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ

ਟਰੰਪ ਵੱਲੋਂ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ ਰੂਸ ਤੋਂ ਸਸਤੇ ਭਾਅ ਤੇਲ ਖਰੀਦ ਕੇ ਅੱਗੇ ਇਸ ਨੂੰ ਵੱਡੇ ਮੁਨਾਫੇ਼ ਲਈ ਖੁੱਲ੍ਹੇ ਬਾਜ਼ਾਰ ਵਿਚ ਵੇਚ ਰਿਹਾ ਹੈ। ਵ੍ਹਾਈਟ ਹਾਊਸ ਭਾਰਤ ਤੋਂ ਦਰਾਮਦ ਵਸਤਾਂ ‘ਤੇ ਵਾਧੂ ਐਡ ਵੈਲੋਰਮ ਡਿਊਟੀ ਲਗਾਉਣਾ ਜ਼ਰੂਰੀ ਅਤੇ ਉਚਿਤ ਸਮਝਦਾ ਹੈ, ਜੋ ਸਿੱਧੇ ਜਾਂ ਅਸਿੱਧੇ ਤੌਰ ’ਤੇ ਰੂਸੀ ਤੇਲ ਦਰਾਮਦ ਕਰ ਰਿਹਾ ਹੈ। ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ ਹੈ।

You must be logged in to post a comment Login