‘ਜਨ ਸੁਣਵਾਈ’ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

‘ਜਨ ਸੁਣਵਾਈ’ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

ਨਵੀਂ ਦਿੱਲੀ, 20 ਅਗਸਤ : ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਕਥਿਤ ਹਮਲਾ ਕੀਤਾ ਗਿਆ। ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ’ਤੇ ਹੋਏ ‘ਹਮਲੇ’ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਗੁਪਤਾ ’ਤੇ ਕਰੀਬ 41 ਸਾਲ ਉਮਰ ਦੇ ਇੱਕ ਵਿਅਕਤੀ ਨੇ ‘ਹਮਲਾ’ ਕੀਤਾ। ਉਨ੍ਹਾਂ ਕਿਹਾ ਕਿ ਹਮਲਾਵਰ ਨੇ ਪਹਿਲਾਂ ਮੁੱਖ ਮੰਤਰੀ ਨੂੰ ਜਨਤਕ ਸੁਣਵਾਈ ਦੌਰਾਨ ਕੁਝ ਕਾਗਜ਼ਾਤ ਦਿੱਤੇ ਅਤੇ ਫਿਰ ਕਥਿਤ ਤੌਰ ’ਤੇ ਉਨ੍ਹਾਂ ਉੱਤੇ ਹਮਲਾ ਕੀਤਾ। ਮੁਲਜ਼ਮ ਦੀ ਪਛਾਣ 41 ਸਾਲਾ ਰਾਜੇਸ਼ਭਾਈ ਖੀਮਜੀਭਾਈ Sakriya Rajeshbhai Khimjibhai ਵਜੋਂ ਹੋਈ ਹੈ, ਜੋ ਕਿ ਰਾਜਕੋਟ, ਗੁਜਰਾਤ ਦਾ ਰਹਿਣ ਵਾਲਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਆਈਬੀ ਅਤੇ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪੁਲੀਸ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ। ਡੀਸੀਪੀ ਉੱਤਰੀ ਰਾਜਾ ਬੰਠੀਆ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਪਹੁੰਚ ਗਏ।

You must be logged in to post a comment Login