ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

ਅੰਮ੍ਰਿਤਸਰ, 21 ਅਗਸਤ : ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਹੱਥਗੋਲਾ, ਇੱਕ.30 ਬੋਰ ਪਿਸਤੌਲ (ਪੀ X 5) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਦਾ ਖੁਲਾਸਾ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿਅਕਤੀ ਦਾ ਯੂਕੇ ਅਧਾਰਿਤ ਗੈਂਗਸਟਰ ਧਰਮ ਸੰਧੂ ਅਤੇ ਹਰਵਿੰਦਰ ਰਿੰਦਾ ਨਾਲ ਸੰਪਰਕ ਬਣਿਆ ਹੋਇਆ ਸੀ। ਜੋ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਇਹ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਪੂਰੇ ਅਤਿਵਾਦੀ-ਗੈਂਗਸਟਰ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਸ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

You must be logged in to post a comment Login