ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੋਕਾਂ ਦੇ ਹੱਕ ‘ਖੋਹਣ’ ਨਹੀਂ ਦੇਣਗੇ। ਪੰਜਾਬ ਦੇ ਲੋਕਾਂ ਦੇ ਨਾਂ ਇੱਕ ਲਿਖਤੀ ਸੰਦੇਸ਼ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਇੱਕ ਹਫ਼ਤੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਮਾਨ ਨੇ ਕੇਂਦਰ ’ਤੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਦੋਸ਼ ਲਗਾਇਆ ਹੈ। ਉਧਰ ਕੇਂਦਰੀ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰੋਕਤ ਦੋਸ਼ਾਂ ਨੂੰ ‘ਝੂਠੇ ਤੇ ਗੁੰਮਰਾਹਕੁਨ’ ਦੱਸ ਕੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

You must be logged in to post a comment Login