ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ: ਅਮਨ ਅਰੋੜਾ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ: ਅਮਨ ਅਰੋੜਾ

ਚੰਡੀਗੜ੍ਹ, 8 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਫੇਰੀ ਮੌਕੇ ਸੂਬੇ ਲਈ ਫੌਰੀ ਤੌਰ ’ਤੇ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ। ਅਮਨ ਅਰੋੜਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ ਫੋਟੋਆਂ ਖਿਚਵਾ ਕੇ ਹੀ ਵਾਪਸ ਨਾ ਚਲੇ ਜਾਣ ਬਲਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਕੋਈ ਰਾਹਤ ਪੈਕੇਜ ਜ਼ਰੂਰ ਦੇਣ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ 23 ਜ਼ਿਲ੍ਹਿਆਂ ਦੇ 2000 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ ਜਿੱਥੇ ਸਾਢੇ ਚਾਰ ਲੱਖ ਏਕੜ ਦੇ ਕਰੀਬ ਫਸਲਾਂ ਅਸਰਅੰਦਾਜ਼ ਹੋਈਆਂ ਹਨ ਅਤੇ ਚਾਰ ਦਰਜਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 20 ਹਜ਼ਾਰ ਕਰੋੜ ਰੁਪਏ ਦੇ ਕਰੀਬ ਦਾ ਨੁਕਸਾਨ ਹੋ ਚੁੱਕਾ ਹੈ। ਅਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲ ਪੰਜਾਬ ਦੇ ਪਹਿਲਾਂ ਹੀ 60 ਹਜ਼ਾਰ ਕਰੋੜ ਰੁਪਏ ਬਕਾਇਆ ਖੜੇ ਹਨ। ਕੇਂਦਰ ਸਰਕਾਰ ਨੂੰ ਉਹ ਰਾਸ਼ੀ ਵੀ ਪਹਿਲ ਦੇ ਅਧਾਰ ’ਤੇ ਜਾਰੀ ਕਰਨੀ ਚਾਹੀਦੀ ਹੈ

You must be logged in to post a comment Login