ਜਥੇਦਾਰ ਨੇ ਰਾਹਤ ਕਾਰਜਾਂ ’ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੀ ਸੱਦੀ ਬੈਠਕ

ਜਥੇਦਾਰ ਨੇ ਰਾਹਤ ਕਾਰਜਾਂ ’ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੀ ਸੱਦੀ ਬੈਠਕ

ਅੰਮ੍ਰਿਤਸਰ, 9 ਸਤੰਬਰ : ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁ ੜ ਵਸੇਬੇ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਇੱਕ ਯੋਜਨਾ ਬਣਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਹਤ ਕਾਰਜਾਂ ਵਿੱਚ ਲੱਗੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤਿਨਿਧਾਂ ਦੀ ਇੱਕ ਅਹਿਮ ਮੀਟਿੰਗ 13 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਖੇ ਸੱਦੀ ਹੈ।ਸ੍ਰੀ ਅਕਾਲ ਤਖ਼ਤ ਦੇ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਸਬੰਧ ਵਿੱਚ ਇਹ ਅਹਿਮ ਮੀਟਿੰਗ 13 ਸਤੰਬਰ ਨੂੰ ਸੱਦੀ ਗਈ ਹੈ, ਜਿਸ ਵਿੱਚ ਸਮਾਜ ਸੇਵੀ ਤੇ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਇੱਕ-ਇੱਕ ਪ੍ਰਤੀਨਿਧ ਇਸ ਮੀਟਿੰਗ ਵਿੱਚ ਭੇਜਣ ਤਾਂ ਜੋ ਵਿਚਾਰ ਵਟਾਂਦਰਾ ਕਰਕੇ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਯੋਜਨਾ ਬਣਾਈ ਜਾ ਸਕੇ। ਜਿਸ ਤਹਿਤ ਰਾਸ਼ਨ ਵੰਡ ਸੁਚਾਰੂ ਢੰਗ ਨਾਲ ਚੱਲੇ, ਰਾਹਤ ਕਾਰਜ ਸਹੀ ਢੰਗ ਨਾਲ ਚੱਲਣ ਅਤੇ ਭਵਿੱਖ ਵਿੱਚ ਮੁੜ ਵਸੇਬੇ ਬਾਰੇ ਵੀ ਯੋਜਨਾ ਬਣਾਈ ਜਾ ਸਕੇ।ਇਸ ਸਬੰਧ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਅਗਵਾਈ ਕਰਨ ਅਤੇ ਇੱਕ ਵਿਸਥਾਰਥ ਯੋਜਨਾ ਉਲੀਕਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਸ਼ਨ ਵੰਡ ਸਬੰਧੀ ਵੀ ਕਈ ਸ਼ਿਕਾਇਤਾਂ ਮਿਲੀਆ ਸਨ।ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ ਇਹ ਬੇਹਦ ਸ਼ਲਾਘਾਯੋਗ ਕਦਮ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿੱਚ ਗਿਆ।

You must be logged in to post a comment Login