ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ ਹਾਈ ਕੋਰਟਾਂ : ਸੁਪਰੀਮ ਕੋਰਟ

ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ ਹਾਈ ਕੋਰਟਾਂ : ਸੁਪਰੀਮ ਕੋਰਟ

ਨਵੀਂ ਦਿੱਲੀ, 23 ਸਤੰਬਰ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਾਈ ਕੋਰਟਾਂ ਉਸ ਦੀ ਨਿਗਰਾਨੀ ਕੰਟਰੋਲ (Supervisory control) ਹੇਠ ਨਹੀਂ ਹਨ ਅਤੇ ਜੇ ਉਹ ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ, ਤਾਂ ਉਨ੍ਹਾਂ ਤੋਂ ਸਾਰੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਬੇੜਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਟਿੱਪਣੀ ਕਰਦਿਆਂ ਇਲਾਹਾਬਾਦ ਹਾਈ ਕੋਰਟ ਨੂੰ ਇੱਕ ਅਪੀਲ ਦਾ ਜਲਦੀ ਨਿਪਟਾਰਾ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਇਹ ਮਾਮਲਾ 13 ਸਾਲਾਂ ਤੋਂ ਵੱਧ ਸਮੇਂ ਤੋਂ ਹਾਈ ਕੋਰਟ ਵਿੱਚ ਲੰਬਿਤ ਹੈ। ਜਸਟਿਸ ਨਾਥ ਨੇ ਕਿਹਾ, ‘‘ਹਾਈ ਕੋਰਟਾਂ ਇਸ ਅਦਾਲਤ ਦੇ ਨਿਗਰਾਨੀ ਕੰਟਰੋਲ ਹੇਠ ਨਹੀਂ ਹਨ।’’ ਵਕੀਲ ਨੇ ਕਿਹਾ ਕਿ ਪਟੀਸ਼ਨਰ ਮਾਮਲੇ ਦੇ ਜਲਦੀ ਨਿਪਟਾਰੇ ਲਈ ਪਹਿਲਾਂ ਹੀ ਹਾਈ ਕੋਰਟ ਵਿੱਚ ਦੋ ਅਰਜ਼ੀਆਂ ਦੇ ਚੁੱਕਾ ਹੈ।

You must be logged in to post a comment Login