ਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ

ਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ

ਨਵੀਂ ਦਿੱਲੀ, 23 ਸਤੰਬਰ : ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਜੈਕਲੀਨ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦਰਅਸਲ ਤਿੰਨ ਜੁਲਾਈ ਨੂੰ ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਸਦੇ ਵਿਰੁੱਧ ਦਾਇਰ ਈਸੀਆਈਆਰ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।ਵਕੀਲ ਸੁਮੀਰ ਸੋਢੀ ਰਾਹੀਂ ਦਾਇਰ ਪਟੀਸ਼ਨ ਵਿੱਚ ਜੈਕਲੀਨ ਫਰਨਾਡੇਜ਼ ਨੇ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ECIR) ਨੂੰ ਰੱਦ ਕਰਨ ਦੀ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਫਰਨਾਂਡੇਜ਼ ਚੰਦਰਸ਼ੇਖਰ ਵਿਰੁੱਧ ਦਾਇਰ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ੀ ਹੈ ਅਤੇ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਏ ਸੀ। ਦਿੱਲੀ ਪੁਲੀਸ ਨੇ ਚੰਦਰਸ਼ੇਖਰ ਵਿਰੁੱਧ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਸ਼ਿਵਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਦੇ ਜੀਵਨ ਸਾਥੀਆਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ।

You must be logged in to post a comment Login