ਇੰਡੀਗੋ ਦੀ ਮੁੰਬਈ ਦਿੱਲੀ ਉਡਾਣ ਨੂੰ ਬੰਬ ਦੀ ਧਮਕੀ

ਇੰਡੀਗੋ ਦੀ ਮੁੰਬਈ ਦਿੱਲੀ ਉਡਾਣ ਨੂੰ ਬੰਬ ਦੀ ਧਮਕੀ

ਨਵੀਂ ਦਿੱਲੀ, 30 ਸਤੰਬਰ : ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਮੰਗਲਵਾਰ ਸਵੇਰੇ ਬੰਬ ਦੀ ਧਮਕੀ ਮਿਲੀ ਹੈ। ਸੂਤਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਡਾਣ 6E 762 ਵਿਚ 200 ਦੇ ਕਰੀਬ ਲੋਕ ਸਵਾਰ ਸਨ ਤੇ ਸੁਰੱਖਿਆ ਏਜੰਸੀਆਂ ਨੂੰ ਜਾਂਚ ਦੌਰਾਨ ਕੁਝ ਨਹੀਂ ਮਿਲਿਆ। ਇੰਡੀਗੋ ਦੇ ਬੁਲਾਰੇ ਨੇ ਕਿਹਾ ਕਿ ਅੱਜ ਸਵੇਰੇ ਮੁੰਬਈ ਤੋਂ ਦਿੱਲੀ ਜਾ ਰਹੀ ਉਡਾਣ 6ਈ762 ਨੂੰ ਮਿਲੀ ਧਮਕੀ ਉਨ੍ਹਾਂ ਦੇ ਧਿਆਨ ਵਿਚ ਆਈ ਸੀ। ਤਰਜਮਾਨ ਨੇ ਕਿਹਾ, ‘‘ਨਿਰਧਾਰਿਤ ਨੇਮਾਂ ਦੀ ਪਾਲਣਾ ਕਰਦੇ ਹੋਏ ਫੌਰੀ ਸਬੰਧਤ ਅਥਾਰਿਟੀਜ਼ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਜਹਾਜ਼ ਨੂੰ ਉਡਾਣ ਲਈ ਹਰੀ ਝੰਡੀ ਦੇਣ ਤੋਂ ਪਹਿਲਾਂ ਸਾਰੇ ਜ਼ਰੂਰੀ ਸੁਰੱਖਿਆ ਚੈੱਕ ਕੀਤੇ ਗਏ ਤੇ ਇਸ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ।’’ ਸੂਤਰਾਂ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ’ਤੇ ਵੀ ਉਡਾਣ ਲਈ ਐਮਰਜੈਂਸੀ ਐਲਾਨ ਦਿੱਤੀ ਗਈ ਸੀ।ਫਲਾਈਟ ਟਰੈਕਿੰਗ ਵੈੱਬਸਾਈਟ Flightradar24.com ’ਤੇ ਉਪਲਬਧ ਜਾਣਕਾਰੀ ਅਨੁਸਾਰ ਏਅਰਬੱਸ A321 neo ਜਹਾਜ਼ ਰਾਹੀਂ ਅਪਰੇਟ ਕੀਤੀ ਉਡਾਣ ਸਵੇਰੇ 7:53 ਵਜੇ ਸੁਰੱਖਿਅਤ ਦਿੱਲੀ ਹਵਾਈ ਅੱਡੇ ’ਤੇ ਉੱਤਰ ਗਈ। ਇੰਡੀਗੋ ਦੇ ਬੁਲਾਰੇ ਨੇ ਕਿਹਾ, “ਅਸੀਂ ਆਪਣੇ ਗਾਹਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਲਈ ਸਾਰੇ ਯਤਨ ਕੀਤੇ ਹਨ ਜਿਸ ਵਿੱਚ ਉਨ੍ਹਾਂ ਨੂੰ ਰਿਫਰੈਸ਼ਮੈਂਟ ਦੀ ਪੇਸ਼ਕਸ਼ ਅਤੇ ਨਿਯਮਤ ਅਪਡੇਟਸ ਦੇਣਾ ਸ਼ਾਮਲ ਹੈ।’’

You must be logged in to post a comment Login