ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਭਾਰਤ ਨੂੰ ਚਿਤਾਵਨੀ

ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਭਾਰਤ ਨੂੰ ਚਿਤਾਵਨੀ

ਇਸਲਾਮਾਬਾਦ, 5 ਅਕਤੂਬਰ :ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਵੱਲੋਂ ਪਾਕਿਸਤਾਨ ਨੂੰ ਕਿਸੇ ਵੀ ਗਲਤ ਕਾਰਵਾਈ ਵਿਰੁੱਧ ਚੌਕਸ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ। ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ‘ਅਪਰੇਸ਼ਨ ਸਿੰਧੂਰ’ ਦੌਰਾਨ ਭਾਰਤੀ ਹਮਲਿਆਂ ਵਿੱਚ ਅਮਰੀਕਾ ਤੋਂ ਆਏ F-16 ਜੈੱਟਾਂ ਸਮੇਤ ਘੱਟੋ ਘੱਟ ਦਰਜਨ ਪਾਕਿਸਤਾਨੀ ਫੌਜੀ ਜਹਾਜ਼ ਤਬਾਹ ਹੋ ਗਏ ਜਾਂ ਨੁਕਸਾਨੇ ਗਏ। ਭਾਰਤ ਲਗਾਤਾਰ ਕਹਿੰਦਾ ਰਿਹਾ ਹੈ ਕਿ ਭਾਰਤੀ ਫੌਜ ਵੱਲੋਂ ਮਈ ਵਿੱਚ ਵੱਖ ਵੱਖ ਪਾਕਿਸਤਾਨੀ ਫੌਜੀ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਦੁਸ਼ਮਣੀ ਖਤਮ ਕਰਨ ਦੀ ਬੇਨਤੀ ਕੀਤੀ ਸੀ।

You must be logged in to post a comment Login