ਕੋਰਟ ਵੱਲੋਂ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਵੈੱਬ ਸੀਰੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ

ਕੋਰਟ ਵੱਲੋਂ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਵੈੱਬ ਸੀਰੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ

ਨਵੀਂ ਦਿੱਲੀ, 24 ਦਸੰਬਰ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਵੈੱਬ ਸੀਰੀਜ਼ “UP 77” ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ,ਜੋ ਕਥਿਤ ਤੌਰ ‘ਤੇ ਮਾਰੇ ਗਏ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਹੈ। ਜਸਟਿਸ ਸਚਿਨ ਦੱਤਾ,ਜੋ ਕਿ ਦੁਬੇ ਦੀ ਪਤਨੀ ਰਿਚਾ ਵੱਲੋਂ ਵੈੱਬ ਸੀਰੀਜ਼ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੇ ਸਨ,ਨੇ ਕਿਹਾ ਕਿ ਅਦਾਲਤ ਇਸ ਪੜਾਅ ‘ਤੇ ਇਸ ਦੀ ਰਿਲੀਜ਼ ਵਿੱਚ ਦਖ਼ਲ ਦੇਣ ਦੇ ਹੱਕ ਵਿੱਚ ਨਹੀਂ ਹੈ।  “UP 77” ਵੀਰਵਾਰ ਨੂੰ Waves OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ। ਅਦਾਲਤ ਨੇ ਵੈੱਬ ਸੀਰੀਜ਼ ਦੇ ਨਿਰਮਾਤਾਵਾਂ ਦੇ ਬਿਆਨ ਨੂੰ ਦਰਜ ਕੀਤਾ ਕਿ ਇਹ ਪੂਰੀ ਤਰ੍ਹਾਂ ਕਲਪਨਾ (fiction) ‘ਤੇ ਅਧਾਰਿਤ ਕੰਮ ਹੈ ਅਤੇ ਇਸ ਦਾ ਦੁਬੇ ਦੇ ਜੀਵਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਦਾਲਤ ਨੇ ਨਿਰਮਾਤਾਵਾਂ ਨੂੰ ਇਸ ਸਬੰਧ ਵਿੱਚ ਜਨਤਕ ਬਿਆਨ ਜਾਰੀ ਕਰਨ ਲਈ ਵੀ ਕਿਹਾ ਹੈ। ਆਪਣੀ ਪਟੀਸ਼ਨ ਵਿੱਚ ਦੁਬੇ ਦੀ ਪਤਨੀ ਨੇ ਅਦਾਲਤ ਨੂੰ ਵੈੱਬ ਸੀਰੀਜ਼ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਅਜਿਹਾ ਨਾ ਹੋਣ ‘ਤੇ ਉਸ ਨੂੰ ਮਾਨਸਿਕ ਪਰੇਸ਼ਾਨੀ ਅਤੇ ਉਤਪੀੜਨ ਦਾ ਸਾਹਮਣਾ ਕਰਨਾ ਪਵੇਗਾ। 

You must be logged in to post a comment Login