‘ਮਸਤਾਨੇ’ ਦੀ ਐਡਵਾਂਸ ਬੁਕਿੰਗ ਸ਼ੁਰੂ, ਲੋਕਾਂ ਨੇ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ ਦਿਖਾਇਆ ਪਿਆਰ

‘ਮਸਤਾਨੇ’ ਦੀ ਐਡਵਾਂਸ ਬੁਕਿੰਗ ਸ਼ੁਰੂ, ਲੋਕਾਂ ਨੇ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ ਦਿਖਾਇਆ ਪਿਆਰ

ਚੰਡੀਗੜ੍ਹ, 21 ਅਗਸਤ- ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ’ਤੇ ਖੁੱਲ੍ਹ ਚੁੱਕੀ ਹੈ। ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ 30 ਹਜ਼ਾਰ ਤੋਂ ਵੱਧ ਇੰਟਰਸਟ ਦਰਜ ਕੀਤੇ ਜਾ ਚੁੱਕੇ ਹਨ, ਜਿਸ ਤੋਂ ਸਾਫ ਹੈ ਕਿ ਲੋਕ ਇਸ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹਨ। ‘ਮਸਤਾਨੇ’ ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।ਦੱਸ ਦੇਈਏ ਕਿ ‘ਮਸਤਾਨੇ’ ਫ਼ਿਲਮ ’ਚ ਤਰਸੇਮ ਜੱਸੜ ਤੋਂ ਇਲਾਵਾ ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਨਿੰਦਰ ਬੰਨੀ, ਹਨੀ ਮੱਟੂ, ਰਾਹੁਲ ਦੇਵ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਵੀ ਅਹਿਮ ਭੂਮਿਕਾਵਾਂ ’ਚ ਹਨ।

You must be logged in to post a comment Login