ਚੰਡੀਗੜ੍ਹ, 12 ਦਸੰਬਰ : ਗਾਇਕ ਦਿਲਜੀਤ ਦੋਸਾਂਝ ਨੂੰ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (Chandigarh Commission for Protection of Child Rights – Union Territory) ਦੀ ਚੇਅਰਪਰਸਨ ਵੱਲੋਂ 14 ਦਸੰਬਰ ਨੂੰ ਸ਼ਹਿਰ ਵਿੱਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਇੱਕ ਸੇਧ ਜਾਰੀ ਕੀਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਦੋਸਾਂਝ ਦੇ ਪਿਛਲੇ ਸਮਾਗਮ ਦੌਰਾਨ ਬੱਚਿਆਂ ਨੂੰ ਸਟੇਜ ’ਤੇ ਬੁਲਾਇਆ ਗਿਆ ਸੀ ਅਤੇ ਕਈ ਵਾਰ ਕੁਝ ਅਜਿਹੇ ਗੀਤ ਚਲਾਏ ਜਾਂਦੇ ਹਨ ਜੋ ਬੱਚਿਆਂ ਲਈ ਚੰਗੇ ਨਹੀਂ ਹੁੰਦੇ। ਬਾਲ ਅਧਿਕਾਰ ਕਮਿਸ਼ਨ ਨੇ ਬੁੱਧਵਾਰ ਨੂੰ ਇੱਕ ਐਡਵਾਈਜ਼ਰੀ ਵਿੱਚ ਕਿਹਾ, “ਪਟਿਆਲਾ ਪੈੱਗ, 5 ਤਾਰਾ ਅਤੇ ਕੇਸ” ਵਰਗੇ ਗੀਤਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਪਰਹੇਜ਼ ਕੀਤਾ ਜਾਵੇ, ਜਿਨ੍ਹਾਂ ਵਿੱਚ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਹ ਗੀਤ ਅਤਿ-ਸੰਵੇਦਨਸ਼ੀਲ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਪ੍ਰੋਗਰਾਮ ਬਹੁਤ ਦੇਰ ਰਾਤ ਤੱਕ ਚੱਲਦੇ ਹਨ ਅਤੇ ਸ਼ਰਾਬ ਵਰਤਾਏ ਜਾਣ ਦੀ ਬਹੁਤ ਸੰਭਾਵਨਾ ਹੁੰਦੀ ਹੈ… 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਰਾਬ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕ ਕਰਨ ਔਜਲਾ ਦੇ ਸੰਗੀਤ ਸਮਾਰੋਹ ਤੋਂ ਪਹਿਲਾਂ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 15 ਨਵੰਬਰ ਨੂੰ ਤਿਲੰਗਾਨਾ ਸਰਕਾਰ ਨੇ ਦੋਸਾਂਝ ਨੂੰ ਇੱਕ ਕਾਨੂੰਨੀ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਉਸਨੂੰ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਕੋਈ ਵੀ ਗੀਤ ਨਾ ਗਾਉਣ ਦਾ ਨਿਰਦੇਸ਼ ਦਿੱਤਾ ਗਿਆ ਸੀ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login