ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਝੋਟੇ ਦੇ ਪਿਤਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਝੋਟੇ ਦੇ ਪਿਤਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸਾਡੇ ਨਾਲ ਦੁੱਖ ਵੰਡਾਉਣ ਆਏ ਸੀ। ਅਸੀਂ ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਪੁੱਤ ਦਾ ਇਨਸਾਫ ਦਿਵਾਓ। ਇਸ ‘ਤੇ ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਸਾਨੂੰ ਇਨਸਾਫ ਦਿਵਾਉਣਗੇ। ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਨਾਲ ਸਾਡੀ ਜ਼ਿਆਦਾ ਗੱਲ ਨਹੀਂ ਹੋਈ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਤੁਸੀਂ ਉਡੀਕ ਕਰੋ ਪੂਰਾ ਇਨਸਾਫ ਹੋਵੇਗਾ। ਪਰਵਿੰਦਰ ਦੇ ਪਿਤਾ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ, ਅਸੀਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਾਂ ਪਰ ਜੇਕਰ ਕੋਈ ਗਲਤ ਗੱਲ ਕਰੇਗਾ ਤਾਂ ਸਾਨੂੰ ਮਨਜ਼ੂਰ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਨੇ ਨਸ਼ਿਆਂ ਕਾਰਨ ਜਾਨ ਗੁਆਉਣ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਪਹੁੰਚੇ, ਜਿੱਥੇ ਉਨ੍ਹਾਂ ਪਿਛਲੇ ਮਹੀਨੇ ਖ਼ੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ। ਗ੍ਰਹਿ ਮੰਤਰੀ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਤੋਂ ਦਿੜ੍ਹਬਾ ਮੰਡੀ ਦੀ ਦਾਣਾ ਮੰਡੀ ਪਹੁੰਚੇ ਤੇ ਇੱਥੋਂ ਗੱਡੀਆਂ ਰਾਹੀਂ ਪਿੰਡ ਤੂਰ ਬੰਜਾਰਾ ਪਹੁੰਚੇ। ਇੱਥੇ ਉਨ੍ਹਾਂ ਨੇ ਗੁਲਜ਼ਾਰ ਸਿੰਘ ਦੇ ਭਰਾ, ਪਤਨੀ ਤੇ ਦੋਹਾਂ ਪੁੱਤਰਾਂ ਨਾਲ ਮੁਲਾਕਾਤ ਕੀਤੀ। ਇੱਥੇ ਦੱਸ ਦਈਏ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਕੁਝ ਦਿਨ ਪਹਿਲਾਂ ਅਮਿਤ ਸ਼ਾਹ ਦੇ ਜਲੰਧਰ ਦੌਰੇ ਦੌਰਾਨ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਤੇ ਇਕ ਮੰਗ ਪੱਤਰ ਵੀ ਦਿੱਤਾ ਸੀ।

 

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles