ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

ਮੁਹਾਲੀ, 22 ਦਸੰਬਰ- ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਲੰਘੇ ਕੱਲ੍ਹ ਵੀ ਇਕ ਦ੍ਰਿਸ਼ਟੀ ਨਾਮ ਦੀ ਇਕ ਮਹਿਲਾ ਦੀ ਲਾਸ਼ ਮਲਬੇ ਹੇਠਿਓਂ ਮਿਲੀ ਸੀ। ਇਕ ਅਧਿਕਾਰਤ ਬਿਆਨ ਮੁਤਾਬਕ, ਮੁਹਾਲੀ ਦੀ ਐੱਸਡੀਐੱਮ ਦਮਨਦੀਪ ਕੌਰ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਸਾਰੀ ਰਾਤ ਬਚਾਅ ਕਾਰਜ ਜਾਰੀ ਰਿਹਾ ਅਤੇ ਬਚਾਅ ਮੁਹਿੰਮ ਤਹਿਤ ਜੇਸੀਬੀ ਸਣੇ ਕਈ ਤਰ੍ਹਾਂ ਦੀ ਮਸ਼ੀਨਾਂ ਦੀ ਮਦਦ ਲਈ ਗਈ। ਕੌਮੀ ਆਫ਼ਤ ਰਾਹਤ ਬਲ (ਐੱਨਡੀਆਰਐੱਫ), ਫੌਜ, ਸੂਬਾਈ ਬਚਾਅ ਦਲ ਸ਼ਨਿਚਰਵਾਰ ਸ਼ਾਮ ਤੋਂ ਹੀ ਰਾਹਤ ਤੇ ਬਚਾਅ ਮੁਹਿੰਮ ਵਿੱਚ ਜੁੱਟੇ ਹੋਏ ਹਨ। ਘਟਨਾ ਸਥਾਨ ’ਤੇ ਐਂਬੂਲੈਂਸਾਂ ਦੇ ਨਾਲ ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਇਮਾਰਤ ਵਿੱਚ ਹਿਕ ਜਿਮ ਵੀ ਸੀ ਅਤੇ ਨਾਲ ਦੇ ਪਲਾਟ ਵਿੱਚ ਹੋਈ ਖੁਦਾਈ ਕਰ ਕੇ ਇਹ ਇਮਾਰਤ ਢਹਿ ਗਈ। ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਇੰਜਨੀਅਰ ਟਾਸਕ ਫੋਰਸਮ’ ਘਟਨਾ ਸਥਾਨ ’ਤੇ ਕੰਮ ਕਰ ਰਹੀ ਹੈ। ਨਾਲ ਹੀ ਮਲਬਾ ਹਟਾਉਣ ਵਾਲੀ ਮਸ਼ੀਨ ਅਤੇ ਜੇਸੀਬੀ ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ। ਉੱਪਰੀ ਮਲਬਾ ਹਟਾ ਦਿੱਤਾ ਗਿਆ ਹੈ ਅਤੇ ਬੇਸਮੈਂਟ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’

You must be logged in to post a comment Login