Site icon Punjab Express

ਪੰਜਾਬ ‘ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ : ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਵਿਚ ਗੈਂਗਸਟਰਾਂ ਦੇ ਭੁਲੇਖੇ ਕਾਰ ਸਵਾਰ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਹੋ ਗਈ, ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਕੱਟਾ ਨੂੰ ਪਿਛਲੇ ਕੁਝ ਸਮੇਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਗੈਂਗਸਟਰਾਂ ਦੇ ਭੁਲੇਖੇ ਵਿਚ ਹੀ ਉਸ ਨੇ ਕਾਰ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਹ ਉਥੋਂ ਡਸਟਰ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ। ਇਸੇ ਦੌਰਾਨ ਮਨਜੀਤ ਸਿੰਘ ਕੱਟਾ ਅਤੇ ਸੰਦੀਪ ਸਿੰਘ ਨੇ ਉਨ੍ਹਾਂ ‘ਤੇ ਅਚਾਨਕ ਗੋਲੀਬਾਰੀ ਕਰ ਦਿੱਤੀ।

Exit mobile version