ਮਹਾਰਾਜਗੰਜ, 9 ਦਸੰਬਰ- ਮਹਾਰਾਜਗੰਜ ਜ਼ਿਲ੍ਹਾ (ਯੂਪੀ) ਅਦਾਲਤ ਨੇ ਅਮਰੀਕੀ ਨਾਗਰਿਕ ਨੂੰ ਫਰਜ਼ੀ ਵੀਜ਼ਾ ਦਸਤਾਵੇਜ਼ਾਂ ਦੇ ਆਧਾਰ ‘ਤੇ ਭਾਰਤ ਵਿਚ ਦਾਖ਼ਲ ਹੋਣ ਦੇ ਦੋਸ਼ ਵਿਚ ਦੋ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 29 ਮਾਰਚ 2023 ਨੂੰ ਨੇਪਾਲ ਤੋਂ ਭਾਰਤ ਆ ਰਹੇ 36 ਸਾਲਾ ਅਮਰੀਕੀ ਨਾਗਰਿਕ ਐਰਿਕ ਡੇਨੀਅਲ ਬੈਕਵਿਥ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਭਾਰਤ-ਨੇਪਾਲ ਸਰਹੱਦ ਦੇ ਸੋਨੌਲੀ ਇਲਾਕੇ ਵਿੱਚ ਰੋਕ ਕੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਉਸ ਦਾ ਵੀਜ਼ਾ ਫਰਜ਼ੀ ਨਿਕਲਿਆ। ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਚੀਫ ਜੁਡੀਸ਼ਲ ਮੈਜਿਸਟਰੇਟ ਨੇ ਉਸ ਨੂੰ 2 ਸਾਲ ਦੀ ਕੈਦ ਦੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ…
Author: G-Kamboj
ਨਵੀਂ ਦਿੱਲੀ, 9 ਦਸੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਆਈਐੱਸਆਈਐੱਸ ਸਾਜ਼ਿਸ਼ ਮਾਮਲੇ ਵਿਚ 44 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਹੁਣ ਤੱਕ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏਜੰਸੀ ਕਰਨਾਟਕ, ਮਹਾਰਾਸ਼ਟਰ ਅਤੇ ਹੋਰ ਥਾਵਾਂ ‘ਤੇ ਸਵੇਰ ਤੋਂ 44 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਠਾਣੇ, ਪੁਣੇ, ਮੀਰਾ ਭਾਯੰਦਰ ਦੇ ਕਈ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਐੱਨਆਈਏ ਨੇ ਇਸ ਸਾਲ ਦੇ ਸ਼ੁਰੂ ਵਿੱਚ ਆਈਐੱਸਆਈਐੱਸ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ।
ਪੋਂਟੀਆਕ (ਅਮਰੀਕਾ), 9 ਦਸੰਬਰ- ਅਮਰੀਕਾ ਦੇ ਪੋਂਟੀਆਕ ਵਿਚ ਜੱਜ ਨੇ ਮਿਸ਼ੀਗਨ ਦੇ ਅੱਲੜ ਨੂੰ ਆਕਸਫੋਰਡ ਹਾਈ ਸਕੂਲ ਵਿਚ ਚਾਰ ਵਿਦਿਆਰਥੀਆਂ ਦੀ ਹੱਤਿਆ ਕਰਨ ਅਤੇ ਹੋਰਾਂ ਨੂੰ ਡਰਾਉਣ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਨੇ ਬਚਾਅ ਪੱਖ ਦੇ ਵਕੀਲਾਂ ਦੀ ਘੱਟ ਸਜ਼ਾ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਫੈਸਲਾ ਦਿੱਤਾ ਕਿ 17 ਸਾਲਾ ਐਂਥਨੀ ਕਰੁੰਬਲੇ ਨੂੰ ਪੈਰੋਲ ਦਾ ਮੌਕਾ ਨਹੀਂ ਦਿੱਤਾ ਜਾਣਾ ਚਾਹੀਦਾ। 2021 ਵਿੱਚ ਆਪਣੇ ਸਕੂਲ ਵਿੱਚ ਹਮਲੇ ਦੇ ਸਮੇਂ ਉਸ ਦੀ ਉਮਰ 15 ਸਾਲ ਸੀ। ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਕਰੁੰਬਲੇ ਨੇ ਕਿਹਾ, ‘ਮੈਂ ਉਹੀ ਕੀਤਾ ਜੋ ਮੈਂ ਕਰਨਾ ਸੀ। ਮੈਂ ਆਪਣੇ ਆਪ ਨੂੰ…
ਚੰਡੀਗੜ੍ਹ, 8 ਦਸੰਬਰ- ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਿੱਖਿਆ ਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖਾਹਾਂ ਰੋਕਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਕਿਹਾ ਕਿ ਜਿੰਨੀ ਦੇਰ ਤੱਕ ਅਧਿਆਪਕਾਂ ਦੇ ਇਕ ਸਮੂਹ ਨੂੰ ‘ਸੇਵਾ ਲਾਭ’ ਨਹੀਂ ਮਿਲਦੇ, ਇਨ੍ਹਾਂ ਦੋਵਾਂ ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਕੇ ਰੱਖੀਆਂ ਜਾਣ। ਦੱਸ ਦੇਈਏ ਕਿ ਅਧਿਆਪਕਾਂ ਦੇ ਇਸ ਸਮੂਹ ਨੇ ਦਹਾਕੇ ਪਹਿਲਾਂ ਅਦਾਲਤ ਦਾ ਰੁਖ਼ ਕੀਤਾ ਸੀ। ਐਡਵੋਕੇਟ ਅਲਕਾ ਚਤਰਥ ਨੇ ਕਿਹਾ ਕਿ ਅਧਿਆਪਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਉਨ੍ਹਾਂ ਦੀਆਂ ਪਿਛਲੀਆਂ ਸੇਵਾਵਾਂ ਦਾ ਲਾਭ ਮੰਗਿਆ ਸੀ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਸਰਕਾਰੀ ਸਕੂਲਾਂ ਵਿੱਚ…
ਪਟਿਆਲਾ, 8 ਦਸੰਬਰ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਇਥੇ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ। ਇਸ ਦੌਰਾਨ ਰਾਜੋਆਣਾ ਨੇ ਅਕਾਲ ਤਖ਼ਤ ਦੇ ਜਥੇਦਾਰ ਹੱਥੋਂ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਤੋੜ ਦਿੱਤੀ।ਇਨ੍ਹਾਂ ਸਾਰਿਆਂ ਵਿਚਾਲੇ ਮੁਲਾਕਾਤ ਸਵੇਰੇ 10 ਵਜੇ ਸ਼ੁਰੂ ਹੋ ਗਈ ਸੀ ਤੇ ਇਹ ਰਾਜੋਆਣਾ ਦੀ ਭੁੱਖ ਹੜਤਾਲ ਸਮਾਪਤ ਕਰਵਾਉਣ ਆਏ ਸਨ। ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰਨ ਬਾਰੇ ਤਿੰਨ ਮੈਂਬਰੀ ਵਫ਼ਦ ਨੇ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਗੇਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ। ਇਸ ਮੁਲਾਕਾਤ…