ਏਆਈਐੱਮਪੀਐੱਲਬੀ ਵਕਫ਼ ਬਿੱਲ ਨੂੰ ਅਦਾਲਤ ’ਚ ਦੇਵੇਗਾ ਚੁਣੌਤੀ

ਏਆਈਐੱਮਪੀਐੱਲਬੀ ਵਕਫ਼ ਬਿੱਲ ਨੂੰ ਅਦਾਲਤ ’ਚ ਦੇਵੇਗਾ ਚੁਣੌਤੀ

ਨਵੀਂ ਦਿੱਲੀ, 2 ਅਪਰੈਲ- ਦੇਸ਼ ’ਚ ਮੁਸਲਮਾਨਾਂ ਦੀ ਅਗਵਾਈ ਕਰਨ ਵਾਲੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਨੇ ਅੱਜ ਇੱਥੇ ਕਿਹਾ ਕਿ ਉਹ ਵਕਫ਼ (ਸੋਧ) ਬਿੱਲ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗਾ। ਬੋਰਡ ਨੇ ਇਸ ਨੂੰ ‘ਕਾਲਾ ਕਾਨੂੰਨ’ ਕਰਾਰ ਦਿੱਤਾ ਅਤੇ ਇਸ ਨੂੰ ਭਾਈਚਾਰੇ ਦੇ ਅਧਿਕਾਰਾਂ ਨੂੰ ਖ਼ਤਰੇ ’ਚ ਪਾਉਣ ਵਾਲਾ ਦੱਸਿਆ। ਵਕਫ਼ ਸੋਧ ਬਿੱਲ […]

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਚੰਡੀਗੜ੍ਹ, 2 ਅਪਰੈਲ : ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ […]

‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ

‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ

ਚੰਡੀਗੜ੍ਹ, 2 ਅਪਰੈਲ- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਨਾਲ ਹੋਇਆ ਹੈ, ਉਸ ਤਰ੍ਹਾਂ ਸਰਕਾਰ ਉਨ੍ਹਾਂ ਦਾ ਵੀ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਜਨਵਰੀ […]

ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਵਕਫ਼ ਬਿੱਲ ਲਿਆਈ: ਅਖਿਲੇਸ਼

ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਵਕਫ਼ ਬਿੱਲ ਲਿਆਈ: ਅਖਿਲੇਸ਼

ਨਵੀਂ ਦਿੱਲੀ, 2 ਅਪਰੈਲ- ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਅੱਜ ਇੱਥੇ ਲੋਕ ਸਭਾ ਵਿੱਚ ਕਿਹਾ ਕਿ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਸਰਕਾਰ ਵਕਫ਼ (ਸੋਧ) ਬਿੱਲ ਲੈ ਕੇ ਆਈ ਅਤੇ ਇਹ ਸੱਤਾਧਾਰੀ ਭਾਜਪਾ ਦਾ ‘ਸਿਆਸੀ ਹੱਠ’ ਹੈ ਅਤੇ ‘ਉਸ ਦੀ ਸੰਪਰਦਾਇਕ ਸਿਆਸਤ ਦਾ ਨਵਾਂ ਰੂਪ ਹੈ।’ ਉਨ੍ਹਾਂ ਬਿੱਲ ’ਤੇ ਚਰਚਾ ਵਿੱਚ ਹਿੱਸਾ […]

ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਨਿਊਯਾਰਕ, 1 ਅਪਰੈਲ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਏ ਜਾਂਦੇ ਹਨ ਜਿਸ ਕਾਰਨ ਅਮਰੀਕਾ ਵਲੋਂ ਇਨ੍ਹਾਂ ਦੇਸ਼ਾਂ ਵਿਚ ਬਰਾਮਦ ਕਰਨਾ ਲਗਪਗ ਅਸੰਭਵ ਹੋ ਜਾਂਦਾ ਹੈ ਜਿਸ ਕਰ ਕੇ ਅਮਰੀਕਾ ਵਲੋਂ ਵੀ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਇਆ […]