ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ […]

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ ਸਮਰਥਨ ਵਿੱਚ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕੀਤੀ, “ਸਿਆਸੀ ਏਜੰਡੇ ਤੋਂ ਬਿਨਾਂ ਇੱਕ ਸੱਚਾ ਆਗੂ” ਹੈ। ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ […]

ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ

ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ

ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, […]

ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 28 ਮਾਰਚ : ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਉਨ੍ਹਾਂ ਦੇ ਪਿਤਰੀ ਕੇਡਰ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੋਟੀਫਿਕੇਸ਼ਨ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਭਾਰੀ ਮਾਤਰਾ ਵਿੱਚ ਨਗਦੀ ਮਿਲਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕਾਨੂੰਨ ਮੰਤਰਾਲੇ ਨੇ ਜਾਰੀ […]

ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਮਿਆਂਮਾਰ, 28 ਮਾਰਚ : ਇੱਥੇ ਅੱਜ ਰਿਕਟਰ ਸਕੇਲ ’ਤੇ 7.7 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਜਦਕਿ 732 ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਰਕਾਰੀ ਟੀਵੀ ਨੇ ਨਸ਼ਰ ਕੀਤੀ ਹੈ।