ਬੰਬੇ ਹਾਈ ਕੋਰਟ ਵੱਲੋਂ ਅਡਾਨੀ ਸਮੂਹ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜ

ਬੰਬੇ ਹਾਈ ਕੋਰਟ ਵੱਲੋਂ ਅਡਾਨੀ ਸਮੂਹ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜ

ਮੁੰਬਈ, 20 ਦਸੰਬਰ- ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਧਾਰਾਵੀ ਪੁਨਰ ਵਿਕਾਸ ਪ੍ਰੋਜੈਕਟ ਲਈ ਅਡਾਨੀ ਸਮੂਹ ਨੂੰ ਦਿੱਤੇ ਗਏ ਟੈਂਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਇੱਕ ਪ੍ਰਾਈਵੇਟ ਫਰਮ ਦੁਆਰਾ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਇੱਕ ਨਵੇਂ ਟੈਂਡਰ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਅਡਾਨੀ ਸਮੂਹ ਨੂੰ […]

ਪੰਜ ਨਗਰ ਨਿਗਮਾਂ ਤੇ 44 ਮਿਉੁਂਸਿਪਲ ਕੌਂਸਲਾਂ, ਨਗਰ ਪੰਚਾਇਤਾਂ ਲਈ ਚੋਣਾਂ ਭਲਕੇ

ਪੰਜ ਨਗਰ ਨਿਗਮਾਂ ਤੇ 44 ਮਿਉੁਂਸਿਪਲ ਕੌਂਸਲਾਂ, ਨਗਰ ਪੰਚਾਇਤਾਂ ਲਈ ਚੋਣਾਂ ਭਲਕੇ

ਚੰਡੀਗੜ੍ਹ, 20 ਦਸੰਬਰ- ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਸਵੇਰੇ 7 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ। ਚੋਣਾਂ ਦੇ ਨਤੀਜੇ ਵੀ ਉਸੇ ਦਿਨ ਆਉਣ ਦੀ ਉਮੀਦ ਹੈ।ਪੰਜਾਬ ਰਾਜ ਚੋੋੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਨੇਮਾਂ ਮੁਤਾਬਕ ਸਰਕਾਰੀ […]

ਈਵੀਐੱਮਜ਼ ਦੀ ਤਸਦੀਕ ਲਈ ਦੂਜੇ ਬੈਂਚ ਵੱਲੋਂ ਜਨਵਰੀ ਵਿਚ ਕੀਤੀ ਜਾਵੇਗੀ ਸੁਣਵਾਈ

ਈਵੀਐੱਮਜ਼ ਦੀ ਤਸਦੀਕ ਲਈ ਦੂਜੇ ਬੈਂਚ ਵੱਲੋਂ ਜਨਵਰੀ ਵਿਚ ਕੀਤੀ ਜਾਵੇਗੀ ਸੁਣਵਾਈ

ਨਵੀਂ ਦਿੱਲੀ, 20 ਦਸੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਦੀ ਤਸਦੀਕ ਲਈ ਪਾਲਿਸੀ (ਨੀਤੀ) ਬਣਾਉਣ ਦੀ ਮੰਗ ਕਰਦੀ ਪਟੀਸ਼ਨ ਉੱਤੇ ਹੁਣ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਵੱਲੋਂ ਅਗਲੇ ਸਾਲ ਜਨਵਰੀ ਵਿਚ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਹਰਿਆਣਾ […]

ਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟ

ਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟ

ਨਵੀਂ ਦਿੱਲੀ, 20 ਦਸੰਬਰ- ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਡਾਕਟਰਾਂ ਉੱਤੇ ਛੱਡ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ […]

ਮਰਨ ਵਰਤ ’ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ

ਮਰਨ ਵਰਤ ’ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ

ਪਾਤੜਾਂ, 19 ਦਸੰਬਰ- ਕਿਸਾਨੀ ਮੰਗਾਂ ਮਨਵਾਉਣ ਲਈ ਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ। ਜਿਸ ਕਾਰਨ ਦੇਖਭਾਲ ਕਰ ਰਹੀ ਡਾ. ਸਵੈਮਾਨ ਸਿੰਘ ਦੀ ਟੀਮ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਦੀ ਸਿਹਤ ਨੂੰ ਲੈ […]