ਚੋਣ ਕਮਿਸ਼ਨ ਸਖ਼ਤ: ਡੇਰਾ ਬਾਬਾ ਨਾਨਕ ਦਾ ਡੀਐੱਸਪੀ ਤਬਦੀਲ

ਚੋਣ ਕਮਿਸ਼ਨ ਸਖ਼ਤ: ਡੇਰਾ ਬਾਬਾ ਨਾਨਕ ਦਾ ਡੀਐੱਸਪੀ ਤਬਦੀਲ

ਚੰਡੀਗੜ੍ਹ, 13 ਨਵੰਬਰ- ਚੋਣ ਕਮਿਸ਼ਨ ਨੇ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ’ਚ ਆਦਰਸ਼ ਚੋਣ ਜ਼ਾਬਤੇ ਨੂੰ ਅਮਲ ’ਚ ਲਿਆਉਣ ਲਈ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤਰ੍ਹਾਂ ਚੋਣ ਪ੍ਰਚਾਰ ਸਿਖ਼ਰ ਵੱਲ ਵਧ ਰਿਹਾ ਹੈ, ਉਸੇ ਤਰ੍ਹਾਂ ਚਾਰੋਂ ਹਲਕਿਆਂ ’ਚੋਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਧਣ ਲੱਗੇ ਹਨ। […]

ਕਿਰਪਾਨ ’ਤੇ ਪਾਬੰਦੀ: ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਕਿਰਪਾਨ ’ਤੇ ਪਾਬੰਦੀ: ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 13 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਆਦੇਸ਼ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ […]

ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ

ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ

ਰਾਏਪੁਰ (ਛੱਤੀਸਗੜ੍ਹ), 12 ਨਵੰਬਰ- ਮੁੰਬਈ ਪੁਲੀਸ ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੰਗਲਵਾਰ ਨੂੰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਇਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਾਹਰੁਖ਼ ਨੂੰ ਬੀਤੇ ਹਫ਼ਤੇ ਅਜਿਹੀ ਧਮਕੀ ਦਿੱਤੀ ਗਈ ਸੀ। ਮੁੰਬਈ ਪੁਲੀਸ ਨੇ ਇਸ ਸਬੰਧ ਵਿਚ ਜਾਂਚ ਕਰਨ […]

1984 ਸਿੱਖ ਨਸਲਕੁਸ਼ੀ : ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ ’ਤੇ ਆਸਟਰੇਲੀਆ ਦੇ ਸੰਸਦੀ ਹਾਲ ’ਚ ਸਮਾਗਮ

1984 ਸਿੱਖ ਨਸਲਕੁਸ਼ੀ : ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ ’ਤੇ ਆਸਟਰੇਲੀਆ ਦੇ ਸੰਸਦੀ ਹਾਲ ’ਚ ਸਮਾਗਮ

ਮੈਲਬਰਨ, 12 ਨਵੰਬਰ- ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਆਸਟਰੇਲੀਅਨ ਫੈਡਰਲ ਪਾਰਲੀਮੈਂਟ ਦੇ ਗ੍ਰੇਟ ਸੰਸਦੀ ਹਾਲ ’ਚ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ‘ਚ ਸਮਾਗਮ ਕਰਵਾਇਆ ਗਿਆ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਉਲੀਕੇ ਗਏ ਇਸ ਸਮਾਗਮ ‘ਚ ਮੁਲਕ ਭਰ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਫੈਡਰਲ ਸੰਸਦ ਦੇ ਮੈਂਬਰਾਂ, ਰਾਜਸੀ ਪਾਰਟੀਆਂ ਦੇ ਮੁਖੀਆਂ ਤੇ ਹੋਰ ਪਤਵੰਤਿਆਂ […]

ਜਿਮ ਤੋਂ ਪਰਤ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ

ਜਿਮ ਤੋਂ ਪਰਤ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ

ਚੇਤਨਪੁਰਾ, 12 ਨਵੰਬਰ- ਪੁਲੀਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੋਮਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦ ਖ਼ਬਰ ਮਿਲੀ ਹੈ। ਦੋਵੇਂ ਨੌਜਵਾਨਾਂ ਦੀ ਪਛਾਣ ਸਮਰੱਥ ਸਿੰਘ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਮਾਪਿਆਂ ਦੇ ਇਕਲੌਤੇ […]